post

Jasbeer Singh

(Chief Editor)

Crime

ਬਜ਼ੁਰਗ ਦੀ ਕੁੱਟਮਾਰ ਮਾਮਲੇ ਵਿਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

post-img

ਬਜ਼ੁਰਗ ਦੀ ਕੁੱਟਮਾਰ ਮਾਮਲੇ ਵਿਚ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

ਅੰਮ੍ਰਿਤਸਰ, 10 ਜੂਨ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਇਕ ਮੁਹੱਲੇ ਵਿਚ ਬਜ਼ੁਰਗ ਵਿਅਕਤੀ ਦੀ ਮੁਹੱਲੇ ਦੇ ਹੀ ਚਾਰ ਵਿਅਕਤੀਆਂ ਵਲੋਂ ਕੁੱਟਮਾਰ (Beating) ਕੀਤੇ ਜਾਣ ਦਾ ਪਤਾ ਚੱਲਿਆ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਥਾਣਾ ਡੀ-ਡਵੀਜ਼ਨ ਅਧੀਨ ਆਉਂਦੇ ਇਕ ਖੇਤਰ ਦੇ ਇੱਕ ਬਜ਼ੁਰਗ ਵਿਅਕਤੀ (Elderly person) ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਮਾਮਲੇ ਵਿਚ ਪੁਲਸ ਵਲੋਂ ਸ਼ੁਰੂ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡੀ-ਡਵੀਜ਼ਨ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ‘ਚ ਇੱਕ ਬਜ਼ੁਰਗ ਵਿਅਕਤੀ ਆਪਣੇ ਘਰ ਦੇ ਬਾਹਰ ਬਣੇ ਚਬੂਤਰੇ ‘ਤੇ ਬੈਠੇ ਨਜ਼ਰ ਆ ਰਹੇ ਸਨ ਤੇ ਇਸ ਦੌਰਾਨ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ । ਵੀਡੀਓ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕੀਤੀ । ਜਾਂਚ ਦੌਰਾਨ ਬਜ਼ੁਰਗ ਦੀ ਪਛਾਣ ਸੁਭਾਸ਼ ਕੁਮਾਰ ਵਜੋਂ ਹੋਈ, ਜਿਨ੍ਹਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਅਤੇ ਪੂਰੇ ਮਾਮਲੇ ਬਾਰੇ ਜਾਣਕਾਰੀ ਹਾਸਲ ਕੀਤੀ ਗਈ ।

ਕੀ ਸਾਹਮਣੇ ਆਇਆ ਪੁਲਸ ਦੀ ਜਾਂਚ ਵਿਚ

ਪੰਜਾਬ ਪੁਲਸ (Punjab Police) ਵਲੋਂ ਘਟਨਾ ਦੀ ਕੀਤੀ ਗਈ ਜਾਂਚ ਵਿਚ ਸਾਹਮਣੇ ਆਇਆ ਕਿ ਜਿਸ ਬਜ਼ੁਰਗ ਵਿਅਕਤੀ ਸੁਭਾਸ਼ ਕੁਮਾਰ ਦੀ ਜਿਨ੍ਹਾਂ ਵਿਅਕਤੀਆਂ ਵਲੋਂ ਕੁੱਟਮਾਰ ਕੀਤੀ ਗਈ ਹੈ ਉਹ ਵਿਅਕਤੀ ਉਨ੍ਹਾਂ ਦੇ ਗੁਆਂਢ ਵਿਚ ਹੀ ਰਹਿੰਦੇ ਹਨ । ਜਾਂਚ ਮੁਤਾਬਕ ਇਹ ਮਾਮਲਾ ਆਪਸੀ ਨਿੱਜੀ ਰੰਜਸ਼ ਨਾਲ ਸਬੰਧਤ ਹੈ ਅਤੇ ਦੋਵਾਂ ਧਿਰਾਂ ਵਿਚਕਾਰ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ, ਜਿਸਦੇ ਚਲਦਿਆਂ ਇਹ ਘਟਨਾ ਵਾਪਰੀ ।

ਪੁਲਸ ਨੇ ਕਰ ਲਿਆ ਹੈ ਚਾਰੋਂ ਵਿਅਕਤੀਆਂ ਵਿਰੁੱਧ ਕੇਸ ਦਰਜ

ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਅਤੇ ਉਪਲਬਧ ਸਬੂਤਾਂ ਦੇ ਆਧਾਰ ‘ਤੇ ਮਾਮਲੇ ਦੀ ਪੁਸ਼ਟੀ ਹੋ ਚੁੱਕੀ ਹੈ । ਇਸ ਤੋਂ ਬਾਅਦ 4 ਮੁਲਜ਼ਮਾਂ ਖਿ਼ਲਾਫ਼ ਸੰਬੰਧਤ ਧਾਰਾਵਾਂ ਤਹਿਤ ਕੇਸ ਦਰਜ (Case registered) ਕਰ ਲਿਆ ਗਿਆ ਹੈ । ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਕਾਨੂੰਨ ਆਪਣੇ ਹੱਥ ‘ਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸਿ਼ਆ ਨਹੀਂ ਜਾਵੇਗਾ । ਪੁਲਸ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ ।

Related Post

Instagram