
500 ਗ੍ਰਾਮ ਅਫੀਮ ਬਰਾਮਦ ਹੋਣ ਤੇ ਚਾਰ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Jasbeer Singh
- June 16, 2025

500 ਗ੍ਰਾਮ ਅਫੀਮ ਬਰਾਮਦ ਹੋਣ ਤੇ ਚਾਰ ਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਨਾਭਾ, 16 ਜੂਨ : ਥਾਣਾ ਕੋਤਵਾਲੀ ਦੀ ਪੁਲਸ ਨੇ ਚਾਰ ਵਿਅਕਤੀਆਂ ਵਿਰੁੱਧ 500 ਗ੍ਰਾਮ ਅਫੀਮ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਯਾਦਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਇਸਮਾਇਲਪੁਰ ਥਾਣਾ ਬਿਸਹਾਰਤਗੰਜ ਜਿਲਾ ਬਰੇਲੀ ਯੂ.ਪੀ, ਰਵੀ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਗੈਣੀ ਥਾਣਾ ਅਲੀਗੰਜ ਜਿਲਾ ਬਰੇਲੀ ਯੂ.ਪੀ, ਰਾਜੀਵ ਸ਼ਰਮਾ ਪੁੱਤਰ ਰਾਮ ਪ੍ਰਕਾਸ਼ ਵਾਸੀ ਪਿੰਡ ਗੈਣੀ ਥਾਣਾ ਅਲੀਗੰਜ ਜਿਲਾ ਬਰੇਲੀ ਯੂ.ਪੀ, ਅਸੋ਼ਕ ਕੁਮਾਰ ਪੁੱਤਰ ਰਾਜਵੀਰ ਸਿੰਘ ਵਾਸੀ ਰਘਬੀਰਪੁਰ ਥਾਣਾ ਬਿਸਹਾਰਤਗੰਜ ਜਿਲਾ ਬਰੇਲੀ ਯੂ.ਪੀ. ਸ਼ਾਮਲ ਹਨ। ਪੁਲਸ ਮੁਤਾਬਕ ਏ. ਐਸ. ਆਈ. ਗੁਰਪ੍ਰੀਤ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਸਰਪ੍ਰੀਆ ਹੋਟਲ ਨਾਭਾ ਕੋਲ ਮੌਜੂਦ ਸਨ ਨੇਜਦੋਂ ਉਪਰੋਕਤ ਵਿਅਕੀ ਜੋ ਕਿ ਗੱਡੀ ਵਿਚ ਸਵਾਰ ਹੋ ਕੇ ਆ ਰਹੇ ਸਨ ਨੂੰ ਜਦੋਂ ਸ਼ੱਕ ਦੇ ਆਧਾਰ ਤੇ ਰੋਕਿਆ ਤਾਂ ਚੈਕ ਕਰਨ ਤੇ 500 ਗ੍ਰਾਮ ਅਫੀਮ ਬ੍ਰਾਮਦ ਹੋਈ ।ਪੁਲਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।