post

Jasbeer Singh

(Chief Editor)

Punjab

ਗੁਰਵਿੰਦਰ ਕਤਲ ਮਾਮਲੇ ’ਚ ਗੈਂਗਸਟਰ ਗੋਲਡੀ ਬਰਾੜ ਖਿ਼ਲਾਫ਼ ਕੇਸ ਦਰਜ

post-img

ਗੁਰਵਿੰਦਰ ਕਤਲ ਮਾਮਲੇ ’ਚ ਗੈਂਗਸਟਰ ਗੋਲਡੀ ਬਰਾੜ ਖਿ਼ਲਾਫ਼ ਕੇਸ ਦਰਜ ਮੋਹਾਲੀ, 28 ਫਰਵਰੀ 2026 : ਪੰਜਾਬ ਦੇ ਜਿਲਾ ਮੋਹਾਲੀ ਵਿਖੇ ਲੰਘੇ ਦਿਨੀਂ ਜਿਸ ਨੌਜਵਾਨ ਗੁਰਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਵਿਚ ਕੇਸ ਦਰਜ ਕੀਤਾ ਗਿਆ ਹੈ। ਕਿਸ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਮਿਲੀ ਜਾਣਕਾਰੀ ਮੁਤਾਬਕ ਗੁਰਵਿੰਦਰ ਸਿੰਘ ਰੁੜਕੀ ਪੁਖ਼ਤਾ (ਥਾਣਾ ਸਦਰ ਖਰੜ) ਦਾ ਬੀਤੇ ਦਿਨੀਂ ਜੋ ਮੋਹਾਲੀ ਦੇ ਐਸ. ਐਸ. ਪੀ. ਦਫ਼ਤਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਦੇ ਮਾਮਲੇ ਵਿਚ ਮੋਹਾਲੀ ਪੁਲਸ ਵੱਲੋਂ ਵਿਦੇਸ਼ ਵਸਦੇ ਗੈਂਗਸਟਰ ਅਤੇ ਹੈਂਡਲਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖਿ਼ਲਾਫ਼ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਐਫ਼ ਆਈ ਆਰ ਦਰਜ ਕੀਤੀ ਗਈ ਹੈ। ਗੁਰਵਿੰਦਰ ਨੂੰ ਮਿਲ ਰਹੀਆਂ ਸਨ ਗੋਲਡੀ ਵਲੋਂ ਧਮਕੀਆਂ ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ ’ਤੇ ਥਾਣਾ ਸੋਹਾਣਾ ਵਿੱਚ ਭਾਰਤੀ ਕਾਨੂੰਨ ਦੀਆਂ ਧਾਰਾਵਾਂ 103 (1), 61(2) ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖਿ਼ਲਾਫ਼ ਮੁੱਢਲੇ ਤੌਰ ਤੇ ਕੇਸ ਦਰਜ ਕੀਤਾ ਗਿਆ ਹੈ । ਸਿ਼ਕਾਇਤਕਰਤਾ (ਮ੍ਰਿਤਕ ਦੀ ਪਤਨੀ) ਅਨੁਸਾਰ ਗੁਰਵਿੰਦਰ ਸਿੰਘ ਨੂੰ ਗੋਲਡੀ ਬਰਾੜ ਵੱਲੋਂ ਧਮਕੀਆਂ ਮਿਲ ਰਹੀਆਂ ਸਨ ਕਿਉਂਕਿ ਉਹ ਗੁਰਲਾਲ ਬਰਾੜ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਸੀ, ਜੋ ਕਿ ਗੋਲਡੀ ਬਰਾੜ ਦਾ ਰਿਸ਼ਤੇਦਾਰੀ ਵਿਚੋਂ ਭਰਾ ਸੀ।

Related Post

Instagram