post

Jasbeer Singh

(Chief Editor)

Punjab

40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਨੂੰਗੋ ਵਿਰੁੱਧ ਕੇਸ ਦਰਜ

post-img

40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਨੂੰਗੋ ਵਿਰੁੱਧ ਕੇਸ ਦਰਜ ਚੰਡੀਗੜ੍ਹ, 14 ਮਈ 2026 : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪਿੰਡ ਗੋਲੇਵਾਲ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਿਰੁੱਧ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਵਿਜੀਲੈਂਸ ਬਿਊਰੋ ਨੇ ਜਿਲਾ ਫ਼ਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ । ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ `ਤੇ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ। ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ । ਕੀ ਹੈ ਪੂਰਾ ਮਾਮਲਾ ਅਦਾਲਤ ਨੇ ਮਾਲ ਵਿਭਾਗ ਫ਼ਰੀਦਕੋਟ ਨੂੰ ਸਿ਼ਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ । ਇਸ ਸਬੰਧ `ਚ ਕਾਨੂੰਗੋ ਨੇ ਸਿ਼ਕਾਇਤਕਰਤਾ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਦਲੇ ਉਸ ਤੋਂ 80 ਹਜ਼ਾਰ ਰੁਪਏ ਰਿਸ਼ਵਤ ਮੰਗੀ । ਸਿ਼ਕਾਇਤਕਰਤਾ ਨੇ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40 ਹਜ਼ਾਰ ਰੁਪਏ ਦਿੱਤੇ ਅਤੇ ਰਿਸ਼ਵਤ ਦੇਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ । ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ ਫਿ਼ਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਹੋ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।

Related Post

Instagram