34 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਇਕ ਵਿਰੁੱਧ ਕੇਸ ਦਰਜ ਪਟਿਆਲਾ, 5 ਨਵੰਬਰ 2025 : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇੇਸ ਦਰਜ ਕੀਤਾ ਹੈ। ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਹਿਲ ਸਿੰਘ ਪੁੱਤਰ ਨੀਟਾ ਸਿੰਘ ਵਾਸੀ ਪਿੰਡ ਆਬੁਲ ਖੁਰਾਣਾ ਤਹਿ. ਮਲੋਟ ਜਿਲਾ ਮੁਕਤਸਰ ਸਾਹਿਬ ਸ਼ਾਮਲ ਹੈ। ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਪੁਲਸ ਮੁਤਾਬਕ ਇੰਸਪੈਕਟਰ ਬਲਜਿੰਦਰ ਸਿੰਘ ਜੋ ਕਿ ਪੁਲਸ ਪਾਰਟੀ ਨਾਲ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਅਰਬਨ ਐਸਟੇਟ ਦੇ ਫੇਸ-2 ਵਿਖੇ ਮੌਜੂਦ ਸਨ ਤਾਂ ਸੂੂਚਨਾ ਮਿਲਣ ਤੇ ਸਾਧੂ ਬੇਲਾ ਰੋਡ ਤੇ ਕੀਤੀ ਗਈ ਨਾਕਾਬੰਦੀ ਦੌਰਾਨ ਜਦੋਂ ਉਕਤ ਵਿਅਕਤੀ ਨੂੰ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਕੋਲੋਂ 34 ਗ੍ਰਾਮ ਹੈਰੋਇਨ ਬ੍ਰਾਮਦ ਹੋਈ ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
