

ਕੁੱਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਇਕ ਵਿਰੁੱਧ ਕੇਸ ਦਰਜ ਰਾਜਪੁਰਾ, 1 ਜੁਲਾਈ 2025 : ਥਾਣਾ ਖੇੜੀ ਗੰਢਿਆਂ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 118 (1), 351 (2) ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕੁਲਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਆਕੜ ਥਾਣਾ ਖੇੜੀ ਗੰਡਿਆ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦਲਵਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਆਕੜ ਥਾਣਾ ਖੇੜੀ ਗੰਡਿਆ ਨੇ ਦੱਸਿਆ ਕਿ ਜਦੋਂ ਉਹ ਆਪਣੇ ਖੇਤਾਂ ਵਿੱਚ ਸੀ ਤਾਂ ਉਪਰੋਕਤ ਵਿਅਕਤੀ ਨੇ ਮੌਕੇ ਤੇ ਆ ਕੇ ਉਸਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.