ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ 'ਤੇ ਇਕ ਵਿਰੁੱਧ ਕੇਸ ਦਰਜ
ਗੁਰੂਗ੍ਰਾਮ, 15 ਜੁਲਾਈ 2026 : ਹਰਿਆਣਾ (Haryana) ਦੇ ਸ਼ਹਿਰ ਗੁਰੂਗ੍ਰਾਮ ਵਿਖੇ ਲੜਕੀ ਨਾਲ ਲੜਕੇ ਵਲੋਂ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਸਰੀਰਕ ਸਬੰਧ (Sexual intercourse) ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ ।
ਕੌਣ ਹੈ ਇਹ ਲੜਕਾ
ਮਿਲੀ ਜਾਣਕਾਰੀ ਅਨੁਸਾਰ ਗੁਰੂਗ੍ਰਾਮ ਵਿਖੇ ਜੋ ਉਤਰ ਪ੍ਰਦੇਸ਼ ਦੇ ਰਹਿਣ ਵਾਲੇ ਜਿਸ ਲੜਕੇ ਵਲੋਂ ਲੜਕੀ ਨਾਲ ਵਿਆਹ ਕਰਵਾਉਣ ਦਾ ਝਾਂਸਾ (Pretend to get married) ਦੇ ਕੇ ਸਰੀਰਕ ਸਬੰਧ ਬਣਾਉਣ ਅਤੇ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਵਿਚ ਲੜਕੇ ਦੀ ਪਛਾਣ ਉਤਰ ਪ੍ਰਦੇਸ਼ ਦੇ ਰਹਿਣ ਵਾਲੇ ਅਭਿਸ਼ੇਕ ਗਰਗ ਦੇ ਤੌਰ 'ਤੇ ਹੋਈ ਹੈ ।
ਲੜਕੀ ਦੀ ਸਿ਼ਕਾਇਤ ਤੇ ਲੜਕੇ ਵਿਰੁੱਧ ਕਰ ਲਿਆ ਗਿਆ ਹੈ ਕੇਸ ਦਰਜ
ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੀ ਸਿ਼ਕਾਇਤ ਦੇ ਆਧਾਰ `ਤੇ ਐਤਵਾਰ ਨੂੰ ਸੁਸ਼ਾਂਤ ਲੋਕ ਥਾਣੇ ਵਿੱਚ ਭਾਰਤੀ ਨਿਆ ਸੰਹਿਤਾ (ਬੀ. ਐਨ. ਐਸ.) ਦੀ ਧਾਰਾ 115 (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 69 (ਵਿਆਹ ਦਾ ਝੂਠਾ ਵਾਅਦਾ ਕਰਕੇ ਸਰੀਰਕ ਸਬੰਧ ਬਣਾਉਣਾ) ਅਤੇ 75 (2) ਤਹਿਤ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ । ਪੁਲਸ ਮੁਤਾਬਿਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਸਬੂਤਾਂ ਅਤੇ ਤੱਥਾਂ ਦੇ ਆਧਾਰ `ਤੇ ਨੌਜਵਾਨ ਖਿ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
ਕੀ ਹੈ ਪੂਰਾ ਮਾਮਲਾ
ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਸੁਸ਼ਾਂਤ ਲੋਕ ਇਲਾਕੇ ਵਿੱਚ ਰਹਿਣ ਵਾਲੀ ਪੀੜਤ ਲੜਕੀ ਦੀ ਮੁਲਾਕਾਤ ਕੁਝ ਸਮਾਂ ਪਹਿਲਾਂ ਉੱਤਰ ਪ੍ਰਦੇਸ਼ ਦੇ ਸੰਭਲ ਦੇ ਰਹਿਣ ਵਾਲੇ ਅਭਿਸ਼ੇਕ ਗਰਗ ਨਾਲ ਹੋਈ ਸੀ । ਹੌਲੀ-ਹੌਲੀ ਦੋਵਾਂ ਵਿਚਾਲੇ ਗੱਲਬਾਤ ਵਧਦੀ ਗਈ ਅਤੇ ਮੁਲਜ਼ਮ ਨੇ ਲੜਕੀ ਨੂੰ ਆਪਣੀਆਂ ਝੂਠੀਆਂ ਗੱਲਾਂ ਵਿੱਚ ਫਸਾ ਲਿਆ । ਲੜਕੇ ਤੇ ਦੋਸ਼ ਲਗਾਇਆ ਗਿਆ ਹੈ ਕਿ ਉਸਨੇ 4 ਜੁਲਾਈ 2026 ਨੂੰ ਸੁਸ਼ਾਂਤ ਲੋਕ ਸੀ-ਬਲਾਕ ਸਥਿਤ ਇੱਕ ਘਰ ਵਿੱਚ ਮੁਲਜ਼ਮ ਨੇ ਲੜਕੀ ਨਾਲ ਜਬਰ-ਜ਼ਨਾਹ (Rape) ਦੀ ਵਾਰਦਾਤ ਨੂੰ ਅੰਜਾਮ ਦਿੱਤਾ ।
ਲੜਕੀ ਦੇ ਵਿਰੋਧ ਕਰਨ ਤੇ ਕੀਤਾ ਵਿਆਹ ਦਾ ਵਾਅਦਾ ਕਰਕੇ ਸ਼ਾਂਤ
ਜਦੋਂ ਲੜਕੀ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਉਸ ਨਾਲ ਜਲਦੀ ਵਿਆਹ ਕਰਨ ਦਾ ਵਾਅਦਾ ਕਰਕੇ ਉਸ ਨੂੰ ਸ਼ਾਂਤ ਕਰ ਦਿੱਤਾ । ਇਸ ਘਟਨਾ ਤੋਂ ਬਾਅਦ ਜਦੋਂ ਪੀੜਤਾ ਨੇ ਮੁਲਜ਼ਮ `ਤੇ ਵਿਆਹ ਕਰਨ ਲਈ ਦਬਾਅ ਪਾਇਆ ਤਾਂ ਉਹ ਲਗਾਤਾਰ ਬਹਾਨੇ ਬਣਾਉਣ ਲੱਗਾ ਅਤੇ ਆਪਣੇ ਵਾਅਦੇ ਤੋਂ ਮੁਕਰ ਗਿਆ । ਇੰਨਾ ਹੀ ਨਹੀਂ ਜਦੋਂ ਲੜਕੀ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਤਾਂ ਮੁਲਜ਼ਮ ਨੇ ਪੀੜਤਾ ਨੂੰ ਸਰੀਰਕ ਨੁਕਸਾਨ ਪਹੁੰਚਾਉਣ, ਕੁੱਟਮਾਰ ਕਰਨ ਅਤੇ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਵੀ ਦਿੱਤੀਆਂ ।
