ਗਾਲਾਂ ਕੱਢਣ ਤੇ ਕੁੱਟਮਾਰ ਕਰਨ ਤੇ ਇਕ ਵਿਰੁੱਧ ਕੇਸ ਦਰਜ ਨਾਭਾ, 1 ਨਵੰਬਰ (ਬਲਵੰਤ ਹਿਆਣਾ) : ਥਾਣਾ ਸਦਰ ਨਾਭਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਗਾਲੀ-ਗਲੋਚ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ 115 (2), 126 (2), 351 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਜੈਬ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਥੂਹੀ ਥਾਣਾ ਸਦਰ ਨਾਭਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਤਾ ਬਲਵੰਤ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਪਿੰਡ ਥੂਹੀ ਥਾਣਾ ਸਦਰ ਨਾਭਾ ਨੇ ਦੱਸਿਆ ਕਿ 26 ਅਕਤੂਬਰ 2025 ਨੂੰ ਉਸਦਾ ਡਰਾਈਵਰ ਕੰਬਾਇਨ ਲੈ ਕੇ ਜੀਰੀ ਦੀ ਕਟਾਈ ਕਰਨ ਲਈ ਜਾਣ ਲੱਗਿਆ ਤਾਂ ਅਚਾਨਕ ਰਾਹ ਵਿਚ ਕੰਬਾਇਨ ਖਰਾਬ ਹੋ ਗਈ ਅਤੇ ਉਪਰੋਕਤ ਵਿਅਕਤੀ ਵਲੋਂ ਮੌਕੇ ਤੇ ਹੀ ਗਾਲੀ-ਗਲੋਚ ਕਰਨ ਦੇ ਨਾਲ-ਨਾਲ ਕੁੱਟਮਾਰ ਵੀ ਕੀਤੀ ਗਈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
