

18 ਬੋਤਲਾਂ ਸ਼ਰਾਬ ਮਿਲਣ ਤੇ ਐਕਸਾਈਜ਼ਐਕਟ ਤਹਿਤ ਇਕ ਵਿਰੁੱਧ ਕੇਸ ਦਰਜ ਪਟਿਆਲਾ, 17 ਜੂਨ : ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 18 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਨਾਇਮ ਪੁੱਤਰ ਮੋਵੀਨ ਵਾਸੀ ਤੂੜੀ ਬਜਾਰ ਪਟਿ. ਹਾਲ ਕਿਰਾਏਦਾਰ ਨੇੜੇ ਸ਼ਨੀ ਦੇਵ ਮੰਦਰ ਜੋੜੀਆ ਭੱਠੀਆ ਪਟਿਆਲਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਪ੍ਰਤਾਪ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਸਨੌਰੀ ਅੱਡਾ ਪਟਿਆਲਾ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 18 ਬੋਤਲਾਂ ਸ਼ਰਾਬ ਠੇਕਾ ਦੇਸੀ ਚਾਰਲੀ ਸੰਤਰਾ ਹਰਿਆਣਾ ਦੀਆ ਬ੍ਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।