

ਕੁੱਟਮਾਰ ਕਰਨ ਤੇ ਐਸ. ਐਚ. ਓ. ਖਿਲਾਫ਼ ਕੇਸ ਦਰਜ ਮੋਹਾਲੀ, 31 ਜੁਲਾਈ 2025 : ਪੰਜਾਬ ਪੁਲਸ ਦੇ ਇੰਸਪੈਕਟਰ ਜਸ਼ਨਪ੍ਰੀਤ ਜਿਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਦੌਰਾਨ ਡਿਊਟੀ `ਤੇ ਤਾਇਨਾਤ ਸੁਰੱਖਿਆ ਕਰਮਚਾਰੀ ਨੂੰ ਧੱਕਾ ਦੇ ਦਿੱਤਾ ਗਿਆ ਸੀ ਅਤੇ ਕੁੱਟ ਦਿੱਤਾ ਗਿਆ ਸੀ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਇੰਸਪੈਕਟਰ ਵਿਰੁੱਧ ਕੇਸ ਦਰਜ ਕਰਨ ਦਾ ਹੁਕਮ ਦਿੱਤਾ ਹੈ। ਮਾਮਲੇ ਦੀ ਹੋਵੇਗੀ ਮੁੜ ਸੁਣਵਾਈ ਉਪਰੋਕਤ ਮਾਮਲੇ ਦੀ ਅੱਜ ਦੁਬਾਰਾ ਸੁਣਵਾਈ ਹੋਵੇਗੀ। ਇਸ ਵਿੱਚ ਪੰਜਾਬ ਪੁਲਿਸ ਨੂੰ ਦੱਸਣਾ ਪਵੇਗਾ ਕਿ ਉਨ੍ਹਾਂ ਵੱਲੋਂ ਕਿਹੜੀਆਂ ਧਾਰਾਵਾਂ ਲਗਾਈਆਂ ਗਈਆਂ ਹਨ ਤੇ ਨਾਲ ਹੀ ਦੱਸਣਾ ਪਵੇਗਾ ਕਿ ਦੋਸ਼ੀ ਇੰਸਪੈਕਟਰ ਵਿਰੁੱਧ ਕੀ ਕਾਰਵਾਈ ਕੀਤੀ ਗਈ ਹੈ। ਅਦਾਲਤ ਇਸ ਮਾਮਲੇ ਬਾਰੇ ਬਹੁਤ ਸਖ਼ਤ ਹੈ। ਅਦਾਲਤ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕਰੇਗੀ।