

ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਛੇ ਵਿਰੁੱਧ ਕੇਸ ਦਰਜ ਪਟਿਆਲਾ, 21 ਜੂਨ : ਥਾਣਾ ਤ੍ਰਿਪੜੀ ਪੁਲਸ ਨੇ ਛੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 126 (2), 351 (3), 190 ਬੀ. ਐਨ. ਐਸ. ਤਹਿਤ ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਜਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਬਲਕਾਰ ਸਿੰਘ, ਗੁਰਮੀਤ ਸਿੰਘ ਪੁੱਤਰਾਨ ਲਾਲ ਸਿੰਘ, ਚਰਨਜੀਤ ਕੋਰ ਪਤਨੀ ਮਹਿੰਦਰ ਸਿੰਘ, ਅਮਰਜੀਤ ਕੋਰ ਪਤਨੀ ਬਲਕਾਰ ਸਿੰਘ, ਪਰਮਜੀਤ ਕੋਰ ਪਤਨੀ ਗੁਰਮੀਤ ਸਿੰਘ ਵਾਸੀਆਨ ਪਿੰਡ ਰੌਂਗਲਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਦੇਵ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਰੌਂਗਲਾ ਥਾਣਾ ਤ੍ਰਿਪੜੀ ਨੇ ਦੱਸਿਆ ਕਿ 31 ਮਈ 2025 ਨੂੰ ਉਪਰੋਕਤ ਵਿਅਕਤੀਆਂ ਨੇ ਉਸਦੀ ਘਰ ਦੇ ਬਾਹਰ ਗਲੀ ਵਿੱਚ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।