

ਤਿੰਨ ਵਿਰੁੱਧ ਲੁੱਟ ਖੋਹ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਨਾਭਾ, 1 ਜੁਲਾਈ 2025 : ਥਾਣਾ ਕੋਤਵਾਲੀ ਨਾਭਾ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਲੁੱਟ ਖਸੁੱਟ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ 304, 115 (2), 118 (1), 126 (2), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਿਹੜੇ ਕਿਹੜੇ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਗਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਦੰਦਰਾਲਾ ਢੀਡਸਾਂ, ਜੋਬਨ ਸਿੰਘ ਪੁੱਤਰ ਜਗਮੇਲ ਸਿੰਘ ਵਾਸੀ ਪਿੰਡ ਪਾਲੀਆ ਕਲਾਂ, ਕਰਨ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਪਿੰਡ ਪਾਲੀਆ ਖੁਰਦ ਸ਼ਾਮਲ ਹਨ। ਜੱਫਾ ਮਾਰ ਕੇ ਸੁੱਟ ਲਿਆ ਤੇ ਲੋਹੇ ਦੀ ਰਾਡ ਨਾਲ ਕੀਤੀ ਕੁੱਟਮਾਰ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਤਾਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪਿੰਡ ਪਾਲੀਆ ਕਲਾਂ ਥਾਣਾ ਸਦਰ ਨਾਭਾ ਨੇ ਦੱਸਿਆ ਕਿ 30 ਜੂਨ 2025 ਨੂੰ ਜਦੋਂ ਉਹ ਦੁੱਧ ਪਾ ਕੇ ਕਰੀਬ 43000 ਰੁਪਏ ਇਕੱਠੇ ਕਰਕੇ ਆਪਣੇ ਘਰ ਆ ਰਿਹਾ ਸੀ ਤਾਂ ਘੋੜਿਆਂ ਵਾਲਾ ਗੁਰਦੁਆਰਾ ਸਾਹਿਬ ਕੋਲ ਪਹੁੰਚਿਆ ਤਾਂ ਉਕਤ ਵਿਅਕਤੀ ਮੋਟਰਸਾਇਕਲ ਤੇ ਆਏ ਅਤੇ ਉਸ ਨੂੰ ਜੱਫਾ ਮਾਰ ਕੇ ਸੁੱਟ ਲਿਆ ਤੇ ਲੋਹੇ ਦੀ ਰਾਡ ਨਾਲ ਉਸਦੀ ਕੁੱਟਮਾਰ ਕੀਤੀ ਅਤੇ ਉਸ ਕੋਲੋਂ ਪੈਸੇ ਖੋਹ ਕੇ ਫਰਾਰ ਹੋ ਗਏ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.