ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਵਿਰੁੱਧ ਲੁੱਟ ਖੋਹ ਕਰਨ ਤੇ ਕੇਸ ਦਰਜ
- by Admin
- July 21, 2025
ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਵਿਰੁੱਧ ਲੁੱਟ ਖੋਹ ਕਰਨ ਤੇ ਕੇਸ ਦਰਜ ਪਟਿਆਲਾ, 21 ਜੁਲਾਈ 2025 : ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਤਿੰਨ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਚਾਲਕਾਂ ਵਿਰੁੱਧ ਵੱਖ-ਵੱਖ ਧਾਰਾਵਾਂ 304, 3 (5) ਬੀ. ਐਨ. ਐਸ. ਤਹਿਤ ਹੱਥ ਵਿਚ ਫੜਿਆ ਪਰਸ ਖੋਹ ਕੇ ਫਰਾਰ ਹੋਣ ਤੇ ਕੇਸ ਦਰਜ ਕੀਤਾ ਹੈ। ਕੀ ਦੱਸਿਆ ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅੰਜੂਲਾ ਬਾਂਸਲ ਪਤਨੀ ਅਕਾਸ਼ ਬਾਂਸਲ ਵਾਸੀ ਮਕਾਨ ਨੰ. 80 ਨਿਊ ਲਾਲ ਬਾਗ ਕਲੋਨੀ ਥਾਣਾ ਸਿਵਲ ਲਾਇਨ ਪਟਿਆਲਾ ਨੇ ਦੱਸਿਆ ਕਿ 19 ਜੁਲਾਈ 2025 ਨੂੰ ਜਦੋਂ ਉਹ ਆਪਣੀ ਜਾਣਕਾਰ ਨਾਲ ਦਰਸ਼ਨੀ ਗੇਟ ਪਟਿਆਲਾ ਕੋਲ ਪੈਦਲ ਜਾ ਰਹੀ ਸੀ ਤਾਂ ਪਿੱਛੋ ਤਿੰਨ ਅਣਪਛਾਤੇ ਵਿਅਕਤੀ ਜੋ ਇਕ ਬਿਨਾਂ ਨੰਬਰੀ ਮੋਟਰਸਾਇਕਲ ਤੇ ਸਵਾਰ ਹੋ ਕੇ ਆਏ ਅਤੇ ਉਸਦੇ ਹੱਥ ਵਿੱਚ ਫੜ੍ਹਿਆ ਪਰਸ ਖੋਹ ਕੇ ਫਰਾਰ ਹੋ ਗਏ। ਸਿ਼ਕਾਇਤਕਰਤਾ ਨੇ ਦੱਸਿਆ ਕਿ ਪਰਸ ਵਿੱਚ 7-8 ਹਜਾਰ ਰੁਪਏ ਨਗਦ, ਇੱਕ ਮੋਬਾਇਲ, ਅਧਾਰ ਕਾਰਡ ਤੇ ਹੋਰ ਡਾਕੂਮੈਂਟ ਸਨ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
