
ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਦੋ ਵਿਰੁੱਧ ਕੇਸ ਦਰਜ
- by Jasbeer Singh
- June 17, 2025

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਦੋ ਵਿਰੁੱਧ ਕੇਸ ਦਰਜ ਰਾਜਪੁਰਾ, 17 ਜੂਨ : ਥਾਣਾ ਖੇੜੀ ਗੰਢਿਆਂ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 126 (2), 115 (2), 331 (6), 351 (2), 3 (5) ਬੀ. ਐਨ. ਐਸ. ਤਹਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਜੰਟ ਸਿੰਘ ਪੁੱਤਰ ਕਰਮ ਸਿੰਘ, ਹਰਜੀਤ ਕੋਰ ਪਤਨੀ ਕਰਨ ਸਿੰਘ ਵਾਸੀ ਖੈਰਪੁਰ ਜੱਟਾ ਥਾਣਾ ਖੇੜੀ ਗੰਡਿਆ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਰਮੇਸ਼ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਪਿੰਡ ਖੈਰਪੁਰ ਜੱਟਾ ਨੇਦੱਸਿਆ ਕਿ 13 ਜੂਨ 2025 ਨੂੰ ਉਪਰੋਕਤ ਵਿਅਕਤੀਆਂ ਨੇ ਉਸਦੇ ਘਰ ਦਾਖਲ ਹੋ ਕੇਉਸ ਦੀ ਕੁੱਟਮਾਰ ਕੀਤੀ ਤੇ ਫਿਰ ਗੁਰਜੰਟ ਸਿੰਘ ਨੇ ਉਸ ਦੇ ਘਰ ਦਾਖਲ ਹੋ ਕੇ ਉਸਦੀ ਨੂੰਹ ਨੂੰ ਜਾਨੋਂ ਮਾਰਨ ਦੀਆ ਧਮਕੀਆ ਦਿੱਤੀਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।