
ਦੋ ਵਿਅਕਤੀਆਂ ਵਿਰੁੱਧ ਏ. ਸੀ. ਦੀਆਂ ਕਾਪਰ ਪਾਈਪਾਂ ਚੋਰੀ ਕਰਨ ਤੇ ਕੇਸ ਦਰਜ
- by Jasbeer Singh
- July 9, 2025

ਦੋ ਵਿਅਕਤੀਆਂ ਵਿਰੁੱਧ ਏ. ਸੀ. ਦੀਆਂ ਕਾਪਰ ਪਾਈਪਾਂ ਚੋਰੀ ਕਰਨ ਤੇ ਕੇਸ ਦਰਜ ਪਟਿਆਲਾ, 9 ਜੁਲਾਈ 2025 : ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 305, 331 (3), 324 (4), 3 (5) ਬੀ. ਐਨ. ਐਸ. ਤਹਿਤ ਏ. ਸੀ. ਦੀਆਂ ਕਾਪਰ ਪਾਈਪਾਂ ਚੋਰੀ ਕਰਨ ਤੇ ਕੇਸ ਦਰਜ ਕੀਤਾ ਗਿਆ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਨਜੀਤ ਕੁਮਾਰ ਪੁੱਤਰ ਮਠਾਈ ਲਾਲ ਵਾਸੀ ਰਾਘੋ ਮਾਜਰਾ ਪਟਿ. ਅਤੇ ਹੈਪੀ ਪੁੱਤਰ ਤਰਲੋਕਾ ਵਾਸੀ ਡਕੋਂਤ ਕਲੋਨੀ ਰਾਜਪੁਰਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਤਰੁਣ ਜਿੰਦਲ ਪੁੱਤਰ ਸੁਰਿੰਦਰ ਕੁਮਾਰ ਵਾਸੀ ਮਕਾਨ ਨੰ. 05 ਸੱਤਿਆ ਇੰਨਕਲੇਵ ਨੇੜੇ ਮਹਿੰਦਰਾ ਕਾਲਜ ਪਟਿਆਲਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ 7 ਜੁਲਾਈ ਨੂੰ ਉਸਦੀ ਅਤੇ ਉਸਦੇ ਗੁਆਂਢੀਆਂ ਦੇ ਏ. ਸੀ. ਦੀਆਂ ਕਾਪਰ ਪਾਈਪਾਂ ਕੱਟ ਕੇ ਚੋਰੀ ਕਰ ਲਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀਆਂ ਹਨ।