ਦੋ ਟਰੱਕ ਚਾਲਕਾਂ ਵਿਰੁੱਧ ਕਾਰ ਨੂੰ ਨੁਕਸਾਨ ਪਹੁੰਚਾਉਣ ਤੇ ਕੇਸ ਦਰਜ
- by Jasbeer Singh
- November 17, 2025
ਦੋ ਟਰੱਕ ਚਾਲਕਾਂ ਵਿਰੁੱਧ ਕਾਰ ਨੂੰ ਨੁਕਸਾਨ ਪਹੁੰਚਾਉਣ ਤੇ ਕੇਸ ਦਰਜ ਪਟਿਆਲਾ, 17 ਨਵੰਬਰ 2025 : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਦੋ ਟਰੱਕ ਚਾਲਕਾਂ ਵਿਰੁੱਧ ਕਾਰ ਨੂੰ ਨੁਕਸਾਨ ਪਹੁੰਚਾਉਣ ਤੇ ਵੱਖ-ਵੱਖ ਧਾਰਾਵਾਂ 281, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਕਿਸ ਕਿਸ ਟਰੱਕ ਚਾਲਕ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਦੋ ਟਰੱਕ ਚਾਲਕਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਜੈ ਕੁਮਾਰ ਪੁੱਤਰ ਪਰਸੋ਼ਤਮ ਚੰਦ ਵਾਸੀ ਥਿਲ ਜਿਲਾ ਕਾਂਗੜਾ ਹਿਮਾਚਲ ਪ੍ਰਦੇਸ ਅਤੇ ਮਨਜੀਤ ਖਾਨ ਪੁੱਤਰ ਜੋਗਿੰਦਰ ਖਾਨ ਵਾਸੀ ਗਾਜੀਪੁਰ ਪਟਿਆਲਾ ਸ਼ਾਮਲ ਹਨ । ਪੁਲਸ ਕੋਲ ਦਰਜ ਕਰਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਯੁਵਰਾਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਇਸ਼ਵਰ ਨਗਰ ਕਲੋਨੀ ਸਨੌਰ ਨੇ ਦੱਸਿਆ ਕਿ 14 ਨਵੰਬਰ 2025 ਨੂੰ ਜਦੋਂ ਉਹ ਆਪਣੇ ਦੋਸਤ ਗਗਨਦੀਪ ਸਿੰਘ ਨਾਲ ਕਾਰ ਵਿਚ ਸਵਾਰ ਹੋ ਕੇ ਪਿੰਡ ਚੋਰਾ ਨੂਰਖੇੜੀਆਂ ਰੋਡ ਤੇ ਜਾ ਰਿਹਾ ਸੀ ਤਾਂ ਅੱਗੇ ਜਾ ਰਹੇ ਟਰੱਕ ਡਰਾਈਵਰ ਅਜੈ ਕੁਮਾਰ ਨੇ ਇੱਕਦਮ ਲਾਪ੍ਰਵਾਹੀ ਨਾਲ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਉਸਦੀ ਕਾਰ ਟਰੱਕ ਨਾਲ ਜਾ ਟਕਰਾਈ ਅਤੇ ਪਿੱਛੋ ਆ ਰਹੇ ਟਰੱਕ ਡਰਾਈਵਰ ਮਨਜੀਤ ਸਿੰਘ ਨੇ ਉਸਦੀ ਕਾਰ ਨੂੰ ਪਿੱਛੋ ਹਿੱਟ ਕਰ ਦਿੱਤਾ, ਜਿਸ ਕਾਰਨ ਉਸਦੀ ਕਾਰ ਦਾ ਕਾਫੀ ਨੁਕਸਾਨ ਹੋ ਗਿਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
