9 ਸਾਲਾ ਲੜਕੇ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਦੇ ਦੋਸ਼ ਹੇਠ ਅਣਪਛਾਤਿਆਂ ਵਿਰੁੱਧ ਕੇਸ ਦਰਜ
- by Jasbeer Singh
- October 24, 2025
9 ਸਾਲਾ ਲੜਕੇ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਦੇ ਦੋਸ਼ ਹੇਠ ਅਣਪਛਾਤਿਆਂ ਵਿਰੁੱਧ ਕੇਸ ਦਰਜ ਪਟਿਆਲਾ, 24 ਅਕਤੂਬਰ 2025 : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਵੱਖ-ਵੱਖ ਧਾਰਾਵਾਂ 126 (7) ਬੀ. ਐਨ. ਐਸ. ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੰਜੇ ਰਾਓ ਪੁੱਤਰ ਸੁਖਦੇਵ ਰਾਓ ਵਾਸੀ ਕਾਟੋਲ ਜਿਲਾ ਨਾਗਪੁਰ ਮਹਾਰਾਸ਼ਟਰ ਹਾਲ ਲੁਧਿਆਣਾ ਹਾਲ ਮਾਥੂਰਾ ਕਲੋਨੀ ਪਟਿਆਲਾ ਨੇ ਦੱਸਿਆ ਕਿ ਉਸਦਾ ਲੜਕਾ ਗਣੇਸ਼ ਰਾਮ ਜੋਕਿ 9 ਸਾਲਾਂ ਦਾ ਹੈ ਬਿਨ੍ਹਾ ਦੱਸੇ ਘਰੋ ਚਲਾ ਗਿਆ ਤੇ ਘਰ ਵਾਪਸ ਨਹੀ ਆਇਆ ਤੇ ਕਾਫੀ ਭਾਲ ਕਰਨ ਤੇ ਵੀ ਨਹੀਂ ਮਿਲਿਆ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਉਸਦੇ ਲੜਕੇ ਨੂੰ ਗੈਰ-ਕਾਨੂੰਨੀ ਤੌਰ ਤੇ ਆਪਣੀ ਹਿਰਾਸਤ ਵਿੱਚ ਛੁਪਾ ਕੇ ਰੱਖ ਲਿਆ ਹੈ ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

