 
                                             
                                  Crime
                                 
                                    
  
    
  
  0
                                 
                                 
                              
                              
                              
                              ਲੜਕੀ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ
- by Jasbeer Singh
- October 31, 2025
 
                              ਲੜਕੀ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਪਟਿਆਲਾ, 31 ਅਕਤੂਬਰ 2025 : ਥਾਣਾ ਬਖਸ਼ੀਵਾਲ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 127 (6) ਬੀ. ਐਨ. ਐਸ. ਤਹਿਤ ਲੜਕੀ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 24 ਅਕਤੂਬਰ 2025 ਦੀ ਦਰਮਿਆਨੀ ਰਾਤ ਨੂੰ ਉਸਦੀ ਲੜਕੀ ਜੋ ਕਿ 22 ਸਾਲਾਂ ਦੀ ਹੈ ਬਿਨਾਂ ਦੱਸੇ ਘਰੋਂ ਚਲੀ ਗਈ ਤੇ ਘਰ ਵਾਪਸ ਨਹੀਂ ਆਈ, ਜਿਸਦੀ ਘਰ ਵਾਪਸ ਨਾ ਆਉਣ ਤੇ ਕਾਫੀ ਭਾਲ ਕੀਤੀ ਗਈ ਪਰ ਕੁੱਝ ਪਤਾ ਨਾ ਚੱਲਿਆ। ਸਿ਼ਕਾਇਤਕਰਤਾ ਨੇ ਸ਼ੱਕ ਜਾਹਰ ਕੀਤਾ ਕਿ ਉਸਦੀ ਲੜਕੀ ਨੂੰ ਕਿਸੇ ਨੇ ਗੈਰ-ਕਾਨੂੰਨੀ ਤੌਰ ਤੇ ਆਪਣੀ ਹਿਰਾਸਤ ਵਿਚ ਛੁਪਾ ਕੇ ਰੱਖ ਲਿਆ ਹੈ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                          
 
                      
                      
                      
                      
                     