ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ ਸਨੌਰ, 2 ਨਵੰਬਰ 2025 : ਥਾਣਾ ਸਨੌਰ ਪੁਲਸ ਨੇ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ-ਵੱਖ ਧਾਰਾਵਾਂ 281, 125, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਮਨਿੰਦਰਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਹਰੀਪੁਰਾ ਬਸਤੀ ਸੰਗਰੂਰ ਥਾਣਾ ਸਿਟੀ ਸੰਗਰੂਰ ਨੇ ਦੱਸਿਆ ਕਿ 30 ਅਕਤੂਬਰ 2025 ਨੂੰ ਉਹ ਬਲੀ ਵਰਮਾ ਪੁੱਤਰ ਖੇਦੂਰਾਮ ਵਾਸੀ ਸੰਗਰੂਰ ਨਾਲ ਪਿਕਅਪ ਤੇ ਸਵਾਰ ਹੋ ਕੇ ਨੇੜੇ ਐਚ. ਪੀ. ਪੈਟਰੋਲ ਪੰਪ ਨੈਸ਼ਨਲ ਹਾਈਵੇ-7 ਬਾਈਪਾਸ ਕੋਲ ਜਾ ਰਿਹਾ ਸੀ ਕਿ ਟਰੱਕ ਦੇ ਅਣਪਛਾਤੇ ਡਰਾਈਵਰ ਨੇ ਟਰੱਕ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਵਿਚ ਮਾਰਿਆ, ਜਿਸ ਕਾਰਨ ਹੋਏ ਐਕਸੀਡੈਂਟ ਵਿਚ ਬਲੀ ਵਰਮਾ ਦੀ ਮੌਤ ਹੋ ਗਈ ਅਤੇ ਉਸਦੇ ਵੀ ਕਾਫੀ ਸੱਟਾਂ ਲੱਗੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

