

ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਪਟਿਆਲਾ, 4 ਅਗਸਤ 2025 : ਥਾਣਾ ਸਿਵਲ ਲਾਈਨ ਪਟਿਆਲਾ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਵਾਹਨ ਤੇਜ ਰਫਤਾਰ ਨਾਲ ਲਿਆ ਕੇ ਮਾਰ ਕੇ ਜ਼ਖ਼ਮੀ ਕਰਨ ਤੇ ਵੱਖ-ਵੱਖ ਧਾਰਾਵਾਂ 281, 125-ਏ ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ।ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਕਰਤਾ ਲਖਵੀਰ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਪਿੰਡ ਜੱਸੋਵਾਲ ਹਾਲ ਵਾਸੀ ਪਟਿਆਲਾ ਮੀਡੀਆ ਕਲੱਬ ਪਾਸੀ ਰੋਡ ਪਟਿਆਲਾ ਨੇ ਦੱਸਿਆ ਕਿ 30 ਜੁਲਾਈ ਨੂੰ ਉਸਦਾ ਭਰਾ ਜਸਵੀਰ ਸਿੰਘ ਜੋ ਕਿ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਕੋਲ ਪੈਦਲ ਜਾ ਰਿਹਾ ਸੀ ਤਾਂ ਅਣਪਛਾਤੇ ਵਹੀਕਲ ਡਰਾਇਵਰ ਨੇ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਮੁਦਈ ਦੇ ਭਰਾ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਸਦੇ ਕਾਫੀ ਸੱਟਾ ਲੱਗੀਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।