ਲੜਕੇ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਤੇ ਅਣਪਛਾਤਿਆਂ ਤੇ ਕੇਸ ਦਰਜ
- by Jasbeer Singh
- July 5, 2025
ਲੜਕੇ ਨੂੰ ਗੈਰ-ਕਾਨੂੰਨੀ ਹਿਰਾਸਤ ਵਿਚ ਛੁਪਾ ਕੇ ਰੱਖਣ ਤੇ ਅਣਪਛਾਤਿਆਂ ਤੇ ਕੇਸ ਦਰਜ ਪਟਿਆਲਾ, 5 ਜੁਲਾਈ 2025 : ਥਾਣਾ ਸਦਰ ਪਟਿਆਲਾ ਪੁਲਸ ਨੇ ਵੱਖ-ਵੱਖ ਧਾਰਾਵਾਂ 127 (6) ਬੀ. ਐਨ. ਐਸ. ਤਹਿਤ ਲੜਕੇ ਨੂੰ ਗੈਰ ਕਾਨੂੰਨੀ ਤੌਰ ਤੇ ਆਪਣੀ ਹਿਰਾਸਤ ਵਿਚ ਛੁਪਾ ਕੇ ਰੱਖਣ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਪਿਆਰ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਪਿੰਡ ਨੂਰਖੇੜੀਆ ਥਾਣਾ ਸਦਰ ਪਟਿਆਲਾ ਨੇ ਦੱਸਿਆ ਕਿ 1 ਜੁਲਾਈ 2025 ਨੂੰ ਉਸਦਾ ਲੜਕਾ ਹਰਪ੍ਰੀਤ ਸਿੰਘ ਜੋ ਕਿ 13 ਸਾਲਾਂ ਦਾ ਹੈ ਘਰੋਂ ਸਾਈਕਲ ਲੈ ਕੇ ਪਿੰਡ ਵਿੱਚ ਖੇਡਣ ਚਲਿਆ ਗਿਆ ਪਰ ਘਰ ਵਾਪਸ ਨਹੀਂ ਆਇਆ ਅਤੇ ਕਾਫੀ ਭਾਲ ਕਰਨ ਤੇ ਵੀ ਨਹੀ ਮਿਲਿਆ, ਜਿਸ ਤੇ ਉਸਨੂੰ ਸ਼ੱਕ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਉਸਦੇ ਲੜਕੇ ਨੂੰ ਗੈਰ ਕਾਨੂੰਨੀ ਤੌਰ ਤੇ ਆਪਣੀ ਹਿਰਾਸਤ ਵਿੱਚ ਛੁਪਾ ਕੇ ਰੱਖ ਲਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
