
Crime
0
ਵਧ ਮੁਨਾਫਾ ਕਮਾਉਣ ਦਾ ਝਾਂਸਾ ਦੇਣ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰ
- by Jasbeer Singh
- July 2, 2025

ਵਧ ਮੁਨਾਫਾ ਕਮਾਉਣ ਦਾ ਝਾਂਸਾ ਦੇਣ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰ ਪਟਿਆਲਾ, 2 ਜੁਲਾਈ 2025 : ਸਾਈਬਰ ਕਰਾਈਮ ਪਟਿਆਲਾ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਆਨ ਲਾਈਨ ਇਨਵੈਸਟਮੈਂਟ ਕਰਵਾ ਕੇ ਵਧ ਮੁਨਾਫਾ ਕਮਾਉਣ ਦਾ ਝਾਂਸਾ ਦੇ ਕੇ 39 ਲੱਖ 84 ਹਜ਼ਾਰ 200 ਦੀ ਠੱਗੀ ਮਾਰੀ ਹੈ। ਜਿਸ ਤੇ ਪੁਲਸ ਨੇ ਵੱਖ-ਵੱਖ ਧਾਰਾਵਾਂ 318 (4), 319 (2), 61(2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਰਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਕਾਨ ਨੰ. 08 ਨਿਉ ਅਫਸਰ ਕਲੋਨੀ ਥਾਣਾ ਸਿਵਲ ਲਾਇਨ ਪਟਿਆਲਾ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਉਸਨੂੰ ਵੱਧ ਮੁਨਾਫਾ ਕਮਾਉਣ ਦਾ ਝਾਂਸਾ ਦੇ ਕੇ ਆਨ-ਲਾਇਨ ਇਨਵੈਸਟਮੈਂਟ ਕਰਵਾ ਕੇ ਕਰੀਬ 39 ਲੱਖ 84 ਹਜ਼ਾਰ 200 ਰੁਪਏ ਦੀ ਠੱਗੀ ਮਾਰੀ ਹੈ, ਜਿਸ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।