

ਈ-ਰਿਕਸ਼ਾ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਪਟਿਆਲਾ, 31 ਜੁਲਾਈ 2025 : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇਈ-ਰਿਕਸ਼ਾ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 303 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਤਰਨਵੀਰ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਮਕਾਨ ਨੰ. ਬੀ-9/36 ਗਲੀ ਨੰ. 2 ਗੋਬਿੰਦ ਨਗਰ ਸਰਹਿੰਦ ਰੋਡ ਪਟਿਆਲਾ ਨੇ ਦੱਸਿਆ ਕਿ 9 ਜੁਲਾਈ 2025 ਨੂੰ ੳ ੁਸਨੇ ਆਪਣਾ ਈ-ਰਿਕਸ਼ਾ ਜੋ ਕਿ ਨਵਾਂ ਬੱਸ ਸਟੈਂਡ ਪਟਿਆਲਾ ਦੇਗੇਟ ਕੋਲ ਖੜ੍ਹਾ ਕੀਤਾ ਸੀ ਨੂੰ ਜਦੋ ਕੁੱਝ ਸਮੇਂ ਬਾਅਦ ਆ ਕੇ ਦੇਖਿਆ ਤਾਂ ਰਿਕਸ਼ਾ ਗਾਇਬ ਸੀ, ਜਿਸਨੂੰ ਅਣਪਛਾਤੇ ਵਿਅਕਤੀਆਂ ਨੇ ਚੋਰੀ ਕਰ ਲਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।