ਘਰ ਵਿਚੋਂ ਕੀਮਤੀ ਸਮਾਨ ਚੋਰੀ ਕਰਨ ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ ਪਟਿਆਲਾ, 6 ਨਵੰਬਰ 2025 : ਥਾਣਾ ਸਦਰ ਪਟਿਆਲਾ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 331 (3), 305 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਨੀਤਾ ਦੇਵੀ ਪਤਨੀ ਸੁਖਦੇਵ ਸਿੰਘ ਵਾਸੀ ਮਕਾਨ ਨੰ. 199 ਭੁਨਰਹੇੜੀ ਥਾਣਾ ਸਦਰ ਪਟਿਆਲਾ ਨੇ ਦੱਸਿਆ ਕਿ 9 ਅਕਤੂਬਰ 2025 ਨੂੰ ਜਦੋਂ ਉਹ ਆਪਣੇ ਘਰ ਨੂੰ ਜਿੰਦਰਾ ਲਗਾ ਕੇ ਦੁਕਾਨ ਤੇ ਚਲੀ ਗਈ ਤੇ ਜਦੋਂ ਰਾਤ ਵੇਲੇ ਆ ਕੇ ਦੇਖਿਆ ਤਾਂ ਸੋਨਾ, ਚਾਂਦੀ ਦੇ ਗਹਿਣੇ ਅਤੇ ਨਗਦੀ ਗਾਇਬ ਸੀ, ਜਿਸਨੂੰ ਕਿਸੇ ਵਿਅਕਤੀਆਂ ਵਲੋਂ ਚੋਰੀ ਕਰ ਲਿਆ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
