Crime
0
200 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਮਹਿਲਾ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Jasbeer Singh
- July 19, 2025
200 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਮਹਿਲਾ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 19 ਜੁਲਾਈ 2025 : ਥਾਣਾ ਕੋਤਵਾਲੀ ਪਟਿਆਲਾ ਪੁਲਸ ਨੇ ਮਹਿਲਾ ਵਿਰੁੱਧ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੀ ਮਹਿਲਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਧੂ ਪਤਨੀ ਸੰਜੂ ਵਾਸੀ ਨੇੜੇ ਅੱਬੂ ਸ਼ਾਹ ਦਰਗਾਹ ਸਨੋਰੀ ਅੱਡਾ ਹਾਲ ਲੱਕੜ ਮੰਡੀ ਪਟਿਆਲਾ ਸ਼ਾਮਲ ਹੈ। ਪੁਲਸ ਮੁਤਾਬਕ ਐਸ. ਆਈ. ਜਗਜੀਤ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਸਨੌਰੀ ਅੱਡਾ ਪਟਿਆਲਾ ਕੋਲ ਮੌਜੂਦ ਸਨ ਤਾਂ ਜਦੋਂ ਉਕਤ ਮਹਿਲਾ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
