
6 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਮਹਿਲਾ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Jasbeer Singh
- June 29, 2025

6 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਮਹਿਲਾ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਨਾਭਾ, 29 ਜੂਨ : ਥਾਣਾ ਸਦਰ ਨਾਭਾ ਪੁਲਸ ਨੇਮਹਿਲਾ ਵਿਰੁੱਧ 6 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੀ ਮਹਿਲਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਚਰਨਜੀਤ ਕੋਰ ਪਤਨੀ ਹਰਬੰਸ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਸ਼ਾਮਲ ਹੈ। ਪੁਲਸ ਮੁਤਾਬਕ ਐਸ. ਆਈ. ਪਵਿੱਤਰ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਗੋਲ ਚੌਂਕ ਰੋਹਟੀ ਪੁਲ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਕਤ ਮਹਿਲਾ ਨਾਭਾ-ਭਾਦਸੋ ਰੋਡ ਪਿੰਡ ਰੋਹਟੀ ਛੰਨਾ ਘਰਾ ਦੇ ਸਾਹਮਣੇ ਮੰਦਰ ਕੋਲ ਖੜ੍ਹੀ ਚਿੱਟਾ/ਹੈਰੋਇਨ ਵੇਚ ਰਹੀ ਹੈਤੇ ਜਦੋਂ ਰੇਡ ਕੀਤੀ ਗਈ ਤਾਂ 6 ਗ੍ਰਾਮ ਚਿੱਟਾ/ਹੈਰੋਇਨ ਬ੍ਰਾਮਦ ਹੋਇਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.