ਔਰਤ ਨਾਲ ਕੁੱਟਮਾਰ ਕਰਨ ਅਤੇ ਅਸ਼ਲੀਲ ਹਰਕਤਾਂ ਕਰਨ ਤੇ ਕੇਸ ਦਰਜ ਪਾਤੜਾਂ, 30 ਮਈ : ਥਾਣਾ ਪਾਤੜਾਂ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 74, 115 (2), 351 (2) ਬੀ. ਐਨ. ਐਸ. ਤਹਿਤ ਕੁਟਮਾਰ ਕਰਨ ਅਤੇ ਅਸ਼ਲੀਲ ਹਰਕਤਾਂ ਕਰਨ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਪ੍ਰੀਤ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਭੂਤਗੜ੍ਹ ਥਾਣਾ ਪਾਤੜਾਂ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਗੁਰਪ੍ਰੀਤ ਉਸਦੇ ਚਾਚੇ ਸਹੁਰੇ ਦਾ ਲੜਕਾ ਹੈ ਤੇ 29 ਮਈ ਨੂੰ ਉਹ ਉਸਦੇ ਘਰ ਆਇਆ ਤੇ ਉਸ ਨਾਲ ਕੁੱਟਮਾਰ ਕੀਤੀ ਅਤੇ ਅਸ਼ਲੀਲ ਹਰਕਤਾਂ ਵੀ ਕੀਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
