

ਅੱਠ ਸਾਲਾਂ ਮੰਦਬੁੱਧੀ ਬੱਚੇ ਦੀ ਕੁੱਟਮਾਰ ਕਰਨ ਤੇ ਕੇਸ ਦਰਜ ਪਾਤੜਾਂ, 13 ਅਗਸਤ 2025 : ਥਾਣਾ ਪਾਤੜਾਂ ਪੁਲਸ ਨੇ ਇਕ 8 ਸਾਲਾਂ ਮੰਦਬੁੱਧੀ ਬੱਚੇ ਦੀ ਘੇਰ ਕੇ ਕੁੱਟਮਾਰ ਕਰਨ ਤੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 126 (2), 115 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ।ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਰਮਵੀਰ ਸਿੰਘ ਪੁੱਤਰ ਸੰਤ ਰਾਮ ਵਾਸੀ ਪਿੰਡ ਅਰਨੋ ਥਾਣਾ ਪਾਤੜਾਂ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਬਲਜੀਤ ਸਿੰਘ ਪੁੱਤਰ ਸਮਿੰਦਰ ਸਿੰਘ ਵਾਸੀ ਪਿੰਡ ਅਰਨੋ ਥਾਣਾ ਪਾਤੜਾਂ ਨੇ ਦੱਸਿਆ ਕਿ ਉਸਦਾ ਲੜਕਾ ਗੁਰਤਾਜ ਸਿੰਘ ਜੋ 8 ਸਾਲਾਂ ਦਾ ਹੈ ਮੰਦਬੁੱਧੀ ਹੈ ਦੀ 8 ਅਗਸਤ ਨੂੰ ਸ਼ਾਮ ਦੇ ਸਮੇਂ ਉਪਰੋਕਤ ਵਿਅਕਤੀ ਨੇ ਘੇਰ ਕੇ ਕੁੱਟਮਾਰ ਕੀਤੀ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।