ਘਰ ਅੰਦਰ ਵੜ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ
- by Jasbeer Singh
- August 8, 2025
ਘਰ ਅੰਦਰ ਵੜ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਤੇ ਕੇਸ ਦਰਜ ਪਟਿਆਲਾ, 8 ਅਗਸਤ 2025 : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਚਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 115 (2), 126 (2), 351 (3), 332 (ਸੀ), 190 ਬੀ. ਐਨ. ਐਸ. ਤਹਿਤ ਘਰ ਅੰਦਰ ਵੜ ਕੇ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਕਿਸ ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਹਿਲ ਬਚਨ ਪੁੱਤਰ ਰਾਮ ਬਚਨ ਵਾਸੀ ਗੋਬਿੰਦ ਬਾਗ ਪਟਿਆਲਾ, ਰਵਿੰਦਰ, ਨੀਰਜ ਅਤੇ ਦੋ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿਕਾਇਤ ਵਿਚ ਸਿ਼ਕਾਇਤਕਰਤਾ ਊਸ਼ਾ ਰਾਣੀ ਪਤਨੀ ਜਗਦੀਸ਼ ਕੁਮਾਰ ਵਾਸੀ ਤਫਜਲਪੁਰਾ ਪਟਿਆਲਾ ਨੇ ਦੱਸਿਆ ਕਿ 1 ਅਗਸਤ ਨੂੰ ਉਪਰੋਕਤ ਵਿਅਕਤੀਆਂ ਨੇ ਉਸਦੇ ਘਰ ਅੰਦਰ ਵੜ ਕੇ ਉਸਦੀ ਕੁੱਟਮਾਰ ਕੀਤੀ ਅਤੇ ਜਦੋਂ ਉਸਦੇ ਪਤੀ ਵਲੋਂ ਛੁੱਡਵਾਉਣ ਲਈ ਆਇਆ ਗਿਆ ਤਾਂ ਉਸਦੀ ਵੀ ਕੁੱਟਮਾਰ ਕੀਤੀ ਗਈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
