post

Admin

(Chief Editor)

Crime

ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ

post-img

ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ ਪਟਿਆਲਾ, 29 ਜੁਲਾਈ 2025 : ਥਾਣਾ ਬਨੂੜ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 137 (2), 96 ਬੀ. ਐਨ. ਐਸ. ਤਹਿਤ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲਿਜਾਉਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੌਰਵ ਕੁਮਾਰ ਪੁੱਤਰ ਪ੍ਰਦੀਪ ਸ਼ਰਮਾ ਵਾਸੀ ਸੂਰਤਾ ਸਿੰਘ ਵਾਲਾ ਰੋਡ ਕੋਟ ਖਾਲਸਾ ਅੰਮ੍ਰਿਤਸਰ ਸ਼ਾਮਲ ਹੈ।ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 23-24 ਜੁਲਾਈ 2025 ਦੀ ਦਰਮਿਆਨੀ ਰਾਤ ਨੂੰ ਉਕਤ ਵਿਅਕਤੀ ਉਸਦੀ (ਸਿ਼ਕਾਇਤਕਰਤਾ) ਲੜਕੀ ਜੋ ਕਿ 17 ਸਾਲ 11 ਮਹੀਨਿਆਂ ਦੀ ਹੈ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post

Instagram