
ਲੜਕੀ ਨੂੰ ਵਰਗਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ
- by Jasbeer Singh
- June 19, 2025

ਲੜਕੀ ਨੂੰ ਵਰਗਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ ਸੰਭੂ, 19 ਜੂਨ : ਥਾਣਾ ਸ਼ੰਭੂ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 137 (2), 96 ਬੀ. ਐਨ. ਐਸ. ਤਹਿਤ ਲੜਕੀ ਨੂੰ ਵਰਗਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਮਿਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਸੈਂਸਰਾ ਕਲਾਂ ਜਿਲਾ ਅੰਮ੍ਰਿਤਸਰ ਸਾਹਿਬ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਮੀਤ ਕੁਮਾਰ ਪੁੱਤਰ ਰੁਲਦਾ ਰਾਮ ਵਾਸੀ ਪਿੰਡ ਬਠੋਣੀਆ ਕਲਾਂ ਥਾਣਾ ਸੰਭੂ ਨੇਦੱਸਿਆ ਕਿ 16 ਜੂਨ 2025 ਨੂੰ ਉਸ ਦੀ ਲੜਕੀ ਖੁਸ਼ੀ ਬਾਵਾ ਜੋ ਕਿ 17 ਸਾਲਾਂ ਦੀ ਹੈ ਇਹ ਕਹਿ ਕੇ ਘਰੋਂ ਚਲੀ ਗਈ ਕਿ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦਾਖਲਾ ਲੈਣ ਜਾ ਰਹੀ ਹੈ ਪਰ ਉਸਦੀ ਲੜਕੀ ਘਰ ਵਾਪਸ ਨਹੀ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਾ ਕਿ ਉਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.