post

Jasbeer Singh

(Chief Editor)

Patiala News

ਲੜਕੀ ਨੂੰ ਗੈਰ ਕਾਨੂੰਨੀ ਤੋਰ ਪਰ ਆਪਣੀ ਹਿਰਾਸਤ ਵਿੱਚ ਛੁਪਾ ਕੇ ਰੱਖਣ ਤੇ ਕੇਸ ਦਰਜ

post-img

ਲੜਕੀ ਨੂੰ ਗੈਰ ਕਾਨੂੰਨੀ ਤੋਰ ਪਰ ਆਪਣੀ ਹਿਰਾਸਤ ਵਿੱਚ ਛੁਪਾ ਕੇ ਰੱਖਣ ਤੇ ਕੇਸ ਦਰਜ ਪਟਿਆਲਾ, 21 ਜੂਨ : ਥਾਣਾ ਕੋਤਵਾਲੀ ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 127 (2) ਬੀ. ਐਨ. ਐਸ. ਤਹਿਤ ਲੜਕੀ ਨੂੰ ਗੈਰ ਕਾਨੂੰਨੀ ਤੋਰ ਪਰ ਆਪਣੀ ਹਿਰਾਸਤ ਵਿੱਚ ਛੁਪਾ ਕੇ ਰੱਖਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਧਰਮਪ੍ਰੀਤ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਮਨੀਨਪੁਰ ਤਹਿ. ਪਾਇਲ ਜਿਲਾ ਲੁਧਿਆਣਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਜੋ ਕਿ 24 ਸਾਲਾਂ ਦੀ ਹੈ15 ਜੂਨ ਨੂੰ ਜਦੋਂ ਘਰੋਂ ਕੂੜਾ ਸੁੱਟਣ ਲਈ ਬਾਹਰ ਗਈ ਤਾਂ ਘਰ ਵਾਪਸ ਹੀ ਨਹੀਂ ਆਈ ਤੇ ਜਦੋਂ ਕਾਫੀ ਭਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਉਕਤ ਵਿਅਕਤੀ ਨੇਉਸਦੀ ਲੜਕੀ ਨੂੰ ਗੈਰ ਕਾਨੂੰਨੀ ਤੋਰ ਪਰ ਆਪਣੀ ਹਿਰਾਸਤ ਵਿੱਚ ਛੁਪਾ ਕੇ ਰੱਖ ਲਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post