

ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ ਰਾਜਪੁਰਾ, 3 ਜੁਲਾਈ 2025 : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਚਾਰ ਵਿਅਕਤੀਆਂ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਵੱਖ-ਵੱਖ ਧਾਰਾਵਾਂ 137, 87, 61 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਰਮਨ ਸਿੰਘ ਪੁੱਤਰ ਬਲਜਿੰਦਰ ਸਿੰਘ, ਬਲਜਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਵਾਸੀ ਪਿੰਡ ਜੰਡ ਮੰਗੋਲੀ ਥਾਣਾ ਘਨੌਰ ਅਤੇ ਦੋ ਹੋਰ ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ 21 ਜੂਨ ਨੂੰ ਉਸਦੀ ਲੜਕੀ ਜੋ ਕਿ 18 ਸਾਲਾਂ ਦੀ ਹੈ ਰੋਜਾਨਾ ਵਾਂਗ ਆਈਲੈਟਸ ਦੀਆਂ ਕਲਾਸਾਂ ਲਗਾਉਣ ਗਈ ਸੀ ਪਰ ਘਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਹਰਮਨ ਸਿੰਘ ਬਾਕੀ ਉਪਰੋਕਤ ਵਿਅਕਤੀਆਂ ਦੀ ਮਦਦ ਨਾਲ ਉਸਦੀ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।