post

Jasbeer Singh

(Chief Editor)

crime

ਲੜਕੀ ਨੂੰ ਵਰਗਲਾ ਕ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ

post-img

ਲੜਕੀ ਨੂੰ ਵਰਗਲਾ ਕ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ ਪਟਿਆਲਾ, 5 ਜੁਲਾਈ 2025 : ਥਾਣਾ ਅਨਾਜ ਮੰਡੀ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 87, 137 (2) ਬੀ. ਐਨ. ਐਸ. ਤਹਿਤ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ ਕੀਤਾ ਗਿਆ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੋਨੁੂੰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਪਿੰਡ ਮਹਿਲ ਸਿੰਘ ਵਾਲਾ ਥਾਣਾ ਮੰਮਦੋਦ ਜਿਲਾ ਫਿਰੋਜਪੁਰ ਹਾਲ ਦਾਣਾ ਮੰਡੀ ਗੁਰੂ ਹਰਸਹਾਏ ਜਿਲਾ ਫਿਰਜੋਪੁਰ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਜੋ 18 ਸਾਲਾਂ ਦੀ ਹੈ ਕਿਸੇ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੀ ਸੀ ਤੇ ਰੋਜਾਨਾ ਵਾਂਗ 30 ਜੂਨ 2025 ਨੂੰ ਆਪਣੇ ਕੰਮ ਤੇ ਚਲੀ ਗਈ ਅਤੇ ਦੁਪਿਹਰ ਸਮੇਂ ਘਰ ਖਾਣਾ ਖਾ ਕੇ ਫਿਰ ਕੰਮ ਤੇ ਚਲੀ ਗਈ, ਜੋ ਸ਼ਾਮ ਤੱਕ ਘਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਾ ਕਿ ਉਕਤ ਉਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post