post

Jasbeer Singh

(Chief Editor)

Patiala News

ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੇ ਕੇਸ ਦਰਜ

post-img

ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੇ ਕੇਸ ਦਰਜ ਨਾਭਾ, 1 ਨਵੰਬਰ 2025 : ਥਾਣਾ ਸਦਰ ਨਾਭਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 223 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਗੁਰਮੇਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਗੁਣੀਕੇ ਥਾਣਾ ਸਦਰ ਨਾਭਾ ਸ਼ਾਮਲ ਹੈ। ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਕਾਰਵਾਈ ਪੁਲਸ ਨੇ ਸਿ਼ਕਾਇਤਕਰਤਾ ਗੁਰਸ਼ਰਨ ਸਿੰਘ ਨੋਡਲ ਅਫਸਰ ਪਿੰਡ ਘਨੂੜਕੀ ਨਾਭਾ ਦੀ ਸਿ਼ਕਾਇਤ ਦੇ ਆਧਾਰ ਤੇ ਉਪਰੋਕਤ ਵਿਅਕਤੀ ਵਿਰੁੱਧ ਸੈਟੇਲਾਈਟ ਲੋਕੇਸ਼ਨ ਅਨੁਸਾਰ ਪਿੰਡ ਗੁਣੀਕੇ ਵਿਖੇ ਮੌਕੇ ਤੇ ਜਾ ਕੇ ਦੇਖਿਆ ਤਾਂ ਆਪਣੇ ਖੇਤਾਂ ਵਿਚ ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਜਿ਼ਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾਂ ਕੀਤੀ। ਜਿਸ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post

Instagram