

20 ਬੋਤਲਾਂ ਸ਼ਰਾਬ ਮਿਲਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਪਾਤੜਾਂ, 23 ਜੁਲਾਈ 2025 : ਥਾਣਾ ਪਾਤੜਾਂ ਪੁਲਸ ਨੇ ਇਕ ਵਿਅਕਤੀ ਵਿਰੁੱਧ 20 ਬੋਤਲਾਂ ਸ਼ਰਾਬ ਠੇਕਾ ਦੇਸੀ ਜੁਗਨੀ ਪੰਜਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਜੀਵ ਕੁਮਾਰ ਪੁੱਤਰ ਸੁਭਾਸ਼ ਚੰਦ ਵਾਸੀ ਮਕਾਨ ਨੰ. 05 ਨੇੜੇ ਰਵੀਦਾਸ ਮੰਦਰ ਪਾਤੜਾਂ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਗੁਰਦੀਪ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿੱਚ ਭਗਤ ਸਿੰਘ ਚੌਂਕ ਪਾਤੜਾਂ ਕੋਲ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਸ਼ਰਾਬ ਵੇਚਣ ਲਈ ਅਨਾਜ ਮੰਡੀ ਪਾਤੜਾਂ ਵਿਖੇ ਖੜ੍ਹਾ ਹੈ ਤੇ ਜਦੋਂ ਰੇਡ ਕੀਤੀ ਗਈ ਤਾਂ 20 ਬੋਤਲਾਂ ਸ਼ਰਾਬ ਠੇਕਾ ਦੇਸੀ ਜੁਗਨੀ ਪੰਜਾਬ ਦੀਆ ਬ੍ਰਾਮਦ ਹੋਈਆ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।