post

Jasbeer Singh

(Chief Editor)

crime

400 ਲੀਟਰ ਲਾਹਣ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ

post-img

400 ਲੀਟਰ ਲਾਹਣ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਸਮਾਣਾ, 29 ਜੂਨ : ਥਾਣਾ ਸਦਰ ਸਮਾਣਾ ਪੁਲਸ ਨੇਇਕ ਵਿਅਕਤੀ ਵਿਰੁੱਧ 400 ਲੀਟਰ ਲਾਹਣ ਬਰਾਮਦ ਹੋਣ ਤੇ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕਰਮਜੀਤ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਬਾਦਸ਼ਾਹਪੁਰ ਕਾਲੇਕੀ ਥਾਣਾ ਸਦਰ ਸਮਾਣਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਗੁਰਦੇਵ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬੱਸ ਅੱਡਾ ਤਰਖਾਣਮਾਜਰਾ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਕਤ ਵਿਅਕਤੀ ਨਜੈਜ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈਤੇਜਦੋਂ ਉਕਤ ਵਿਅਕਤੀ ਦੇ ਤੂੜੀ ਵਾਲੇ ਕਮਰੇ ਵਿੱਚ ਰੇਡ ਕੀਤੀ ਗਈ ਤਾਂ 400 ਲੀਟਰ ਲਾਹਣ ਬ੍ਰਾਮਦ ਹੋਈ ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post