post

Jasbeer Singh

(Chief Editor)

Crime

48 ਬੋਤਲਾਂ ਸ਼ਰਾਬ ਮਿਲਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜCase registered under Excise Act after 48 bottles of

post-img

48 ਬੋਤਲਾਂ ਸ਼ਰਾਬ ਮਿਲਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਪਟਿਆਲਾ, 25 ਜੁਲਾਈ 2025 : ਥਾਣਾ ਸਦਰ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 48 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਕੁਲਦੀਪ ਸਿੰਘ ਪੁੱਤਰ ਆਸਾ ਸਿੰਘ ਵਾਸੀ ਪਿੰਡ ਜਲਾਲਪੁਰ ਥਾਣਾ ਸਦਰ ਪਟਿਆਲਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਹਰਭਜਨ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਜਲਾਲਪੁਰ ਮੜੀਆਂ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਦੀ ਬਿਨ੍ਹਾ ਨੰਬਰੀ ਸਕੂਟਰੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ 48 ਬੋਤਲਾਂ ਸ਼ਰਾਬ ਠੇਕਾ ਦੇਸੀ ਰਸੀਲਾ ਸੰਤਰਾ ਹਰਿਆਣਾ ਦੀਆ ਬ੍ਰਮਾਦ ਹੋਈਆ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post