post

Jasbeer Singh

(Chief Editor)

Crime

60 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ

post-img

60 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਪਟਿਆਲਾ, 26 ਜੁਲਾਈ 2025 : ਥਾਣਾ ਲਾਹੌਰੀ ਗੇਟ ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 60 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਮੁਤਾਬਕ ਏ. ਐਸ. ਆਈ. ਰਾਮ ਲਾਲ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਐਸ. ਐਸ. ਟੀ. ਨਗਰ ਪਟਿਆਲਾ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਕਤ ਵਿਅਕਤੀ ਐਸ. ਐਸ. ਟੀ. ਨਗਰ ਪਟਿਆਲਾ ਦੀ ਮਾਰਕੀਟ ਦੀ ਬੈਕਸਾਈਡ ਆਪਣੀ ਸਕੂਟਰੀ ਵਿੱਚ ਸ਼ਰਾਬ ਰੱਖ ਕੇ ਵੇਚ ਰਿਹਾ ਹੈ ਤੇ ਜਦੋਂ ਰੇਡ ਕੀਤੀ ਗਈ ਤਾਂ 60 ਬੋਤਲਾਂ ਸ਼ਰਾਬ ਦੀਆਂ ਬ੍ਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post