

10 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 29 ਜੂਨ : ਥਾਣਾ ਪਸਿਆਣਾ ਪੁਲਸ ਨੇਇਕ ਵਿਅਕਤੀ ਵਿਰੁੱਧ 10 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਰਮਨਦੀਪ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਮਕਾਨ ਨੰ. 84-ਬੀ ਸਿਊਣਾ ਰੋਡ ਰਣਜੀਤ ਨਗਰ ਪਟਿਆਲਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਬਲਜੀਤ ਰਾਮ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਪਿੰਡ ਜਾਹਲਾਂ ਮੌੜ ਕੋਲ ਮੌਜੂਦ ਸਨ ਤਾਂ ਉਕਤ ਵਿਅਕਤੀ ਦੀ ਕਾਰ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਜਦੋਂ ਚੈਕ ਕੀਤਾ ਗਿਆ ਤਾਂ 10 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ (ਹੈਰੋਇਨ) ਬ੍ਰਾਮਦ ਹੋਈ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।