post

Admin

(Chief Editor)

Crime

10 ਕਿਲੋ ਭੁੱਕੀ ਚੂਰਾ ਪੋਸਤ-ਡੋਡੇ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

post-img

10 ਕਿਲੋ ਭੁੱਕੀ ਚੂਰਾ ਪੋਸਤ-ਡੋਡੇ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਨਾਭਾ, 3 ਅਕਤੂਬਰ 2025 : ਥਾਣਾ ਸਦਰ ਨਾਭਾ ਪੁਲਸ ਨੇ ਇਕ ਵਿਅਕਤੀ ਵਿਰੁੱਧ 10 ਕਿਲੋ ਭੁੱਕੀ ਚੂਰਾ ਪੋਸਤ-ਡੋਡੇ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਪੁਲਸ ਮੁਤਾਬਕ ਏ. ਐਸ. ਆਈ. ਮੇਵਾ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ-ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਮਹਿਸ ਕੋਲ ਮੌਜੂਦ ਸਨ ਤਾਂ ਜਦੋਂ ਸੋਨੂੰ ਰਾਮ ਪੁੱਤਰ ਭੂਟੋ ਰਾਮ ਵਾਸੀ ਪਿੰਡ ਮੈਹਸ ਥਾਣਾ ਸਦਰ ਨਾਭਾ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 10 ਕਿਲੋ ਭੁੱਕੀ ਚੂਰਾ ਪੋਸਤ-ਡੋਡੇ ਬਰਾਮਦ ਹੋਏ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post

Instagram