238 ਨਸ਼ੀਲੇ ਕੈਪਸੂਲ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 23 ਜੁਲਾਈ 2025 : ਥਾਣਾ ਪਸਿਆਣਾ ਪੁਲਸ ਨੇ ਇਕ ਵਿਅਕਤੀ ਵਿਰੁੱਧ 238 ਨਸ਼ੀਲੇ ਕੈਪਸੂਲ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਵਿੰਦਰ ਸਿੰਘ ਪੁੱਤਰ ਸੋਮਨਾਥ ਵਾਸੀ ਪਿੰਡ ਸ਼ੇਰਮਾਜਰਾ ਥਾਣਾ ਪਸਿਆਣਾ ਸ਼ਾਮਲ ਹੈ। ਪੁਲਸ ਮੁਤਾਬਕ ਏ. ਐਸ. ਆਈ. ਬਲਜੀਤ ਰਾਮ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਅੰਡਰ ਬ੍ਰਿਜ ਕੋਲ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ 238 ਨਸ਼ੀਲੇ ਕੈਪਸੂਲ ਬ੍ਰਾਮਦ ਹੋਏ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
