Crime
0
460 ਗ੍ਰਾਮ ਸੁਲਫੇ ਦੀਆਂ ਬੱਤੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Admin
- June 23, 2025
460 ਗ੍ਰਾਮ ਸੁਲਫੇ ਦੀਆਂ ਬੱਤੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਪਟਿਆਲਾ, 23 ਜੂਨ : ਥਾਣਾ ਪਸਿਆਣਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ 460 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਪ੍ਰੀਤ ਸਿੰਘ ਪੁੱਤਰ ਬਿਕਰਮਜੀਤ ਸਿੰਘ ਵਾਸੀ ਦਿਲਾਵਰਪੁਰ ਥਾਣਾ ਪਸਿਆਣਾ ਸ਼ਾਮਲ ਹੈ। ਪੁਲਸ ਮੁਤਾਬਕ ਐਸ. ਆਈ. ਹਰਭਜਨ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਸਵਾਜਪੁਰ ਕੋਲ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਸੁਲਫਾ ਵੇਚਣ ਸਬੰਧੀ ਬੱਸ ਅੱਡਾ ਪਿੰਡ ਸਵਾਜਪੁਰ ਖੜ੍ਹਾ ਹੈ ਤੇ ਜਦੋਂ ਰੇਡ ਕੀਤੀ ਗਈ ਤਾਂ 460 ਗ੍ਰਾਮ ਸੁਲਫੇ ਦੀਆਂ ਬੱਤੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
