
ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
- by Jasbeer Singh
- August 8, 2025

ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਨਾਭਾ, 8 ਅਗਸਤ 2025 : ਥਾਣਾ ਕੋਤਵਾਲੀ ਨਾਭਾ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ 11 ਹਜ਼ਾਰ 740 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮਨਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ, ਪ੍ਰਤਾਪ ਸਿੰਘ ਪੁੱਤਰ ਅਮਰ ਸਿੰਘ ਵਾਸੀਆਨ ਮਕਾਨ ਨੰ. 167 ਪਾਂਡੂਸਰ ਮੁਹੱਲਾ ਨਾਭਾ ਸ਼ਾਮਲ ਹੈ। ਪੁਲਸ ਨੇ ਕੇਸ ਦਰਜ ਕਰਕੇ ਸ਼ੁਰੂ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਪੁਲਸ ਨੂੰ ਸੂੁਚਨਾ ਮਿਲੀ ਕਿ ਬੱਤਰਾ ਮੈਡੀਕਲ ਸਟੋਰ ਨੇੜੇ ਸਿ਼ਆਮ ਸਵੀਟਸ ਅਲੌਹਰਾਂ ਗੇਟ ਨਾਭਾ ਦਾ ਮਾਲਕ ਮਨਪ੍ਰੀਤ ਸਿੰਘ ਆਪਣੀ ਦੁਕਾਨ ਤੇ ਨਸ਼ੀਲੀਆਂ ਗੋਲੀਆ ਵੇਚਣ ਦਾ ਧੰਮਾ ਕਰਦਾ ਹੈ ਤੇ ਜਦੋਂ ਰੇਡ ਕੀਤੀ ਗਈ ਤਾਂ ਵੱਡੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋ ਸਕਦੀਆਂ ਹਨ, ਜਿਸ ਤੇ ਡਰੱਗ ਕੰਟਰੋਲ ਅਫਸਰ ਮਨਦੀਪ ਸਿੰਘ ਨੂੰ ਸ਼ਾਮਲ ਪੁਲਿਸ ਪਾਰਟੀ ਕਰਕੇ ਉਪਰੋਕਤ ਵਿਅਕਤੀਆਂ ਦੇ ਦੁਕਾਨ ਤੇ ਰੇਡ ਕਰਕੇ ਵੱਖ-ਵੱਖ ਮਾਰਕੇ ਦੀਆਂ 11 ਹਜ਼ਾਰ 740 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ।ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।