post

Jasbeer Singh

(Chief Editor)

Punjab

ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਖਤ ਕਾਰਵਾਈ ਤਹਿਤ ਅੱਗ ਲਾਉਣ ਵਾਲੇ ਪੰਜ ਕਿਸਾਨਾਂ ’

post-img

ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਖਤ ਕਾਰਵਾਈ ਤਹਿਤ ਅੱਗ ਲਾਉਣ ਵਾਲੇ ਪੰਜ ਕਿਸਾਨਾਂ ’ਤੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਪਟਿਆਲਾ : ਪੰਜਾਬ ਸਰਕਾਰ ਵਲੋਂ ਖੇਤਾਂ ਵਿਚ ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ’ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਹੁਣ ਤੱਕ ਅੱਗ ਲਾਉਣ ਵਾਲੇ ਪੰਜ ਕਿਸਾਨਾਂ ’ਤੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ।ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ’ਚ 119 ਥਾਂਵਾਂ ’ਤੇ ਪਰਾਲੀ ਨੂੰ ਅੱਗ ਲਗਾਈ ਗਈ ਹੈ, ਜਿਨ੍ਹਾਂ ਵਿੱਚੋਂ 107 ਥਾਵਾਂ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਪਹੁੰਚੀ ਅਤੇ ਕਾਰਵਾਈ ਕੀਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ 52 ਥਾਂਵਾਂ ’ਤੇ ਨਿਰੀਖਣ ਦੇ ਦੌਰਾਨ ਵਾਤਾਵਰਣ ਮੁਆਵਜ਼ਾ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਾਰਵਾਈ ਕੀਤੀ ਗਈ ਹੈ। ਟੀਮ ਨੇ ਨਿਰੀਖਣ ਦੌਰਾਨ 1 ਲੱਖ 50 ਹਜ਼ਾਰ ਰੁਪਏ ਤੱਕ ਅੱਗ ਲਾਉਣ ਵਾਲਿਆਂ ’ਤੇ ਜ਼ੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 1 ਲੱਖ 15 ਹਜ਼ਾਰ ਰੁਪਏ ਬਰਾਮਦ ਵੀ ਕੀਤੇ ਗਏ ਹਨ। ਇਸ ਤੋਂ ਇਲਾਵਾ ਤਕਰੀਬਨ 30 ਕਿਸਾਨਾਂ ਦੀ ਜ਼ਮੀਨਾਂ ਨੂੰ ਰੈੱਡ ਐਂਟਰੀ ’ਚ ਪਾਇਆ ਗਿਆ ਹੈ। ਜਿਕਰਯੋਗ ਹੈ ਕਿ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ ਸਬੰਧੀ ਸਮੁੱਚੀ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਜਾ ਰਹੀ ਹੈ।

Related Post