post

Jasbeer Singh

(Chief Editor)

Patiala News

ਪੰਚਕੁਲਾ 'ਚ ਇੱਕੋ ਪਰਿਵਾਰ ਦੇ 7 ਮੈਂਬਰਾਂ ਵੱਲੋਂ ਖੁਦਕੁਸ਼ੀ ਵਰਗੇ ਮਾਮਲੇ ਦੇਸ਼ ਨੂੰ ਵਿਕਸਿਤ ਦੇਸ਼ਾਂ ਵਿੱਚ ਸ਼ਾਮਿਲ ਕੀਤ

post-img

ਪੰਚਕੁਲਾ 'ਚ ਇੱਕੋ ਪਰਿਵਾਰ ਦੇ 7 ਮੈਂਬਰਾਂ ਵੱਲੋਂ ਖੁਦਕੁਸ਼ੀ ਵਰਗੇ ਮਾਮਲੇ ਦੇਸ਼ ਨੂੰ ਵਿਕਸਿਤ ਦੇਸ਼ਾਂ ਵਿੱਚ ਸ਼ਾਮਿਲ ਕੀਤੇ ਜਾਣ ਤੇ ਲੱਗੇ ਸਵਾਲੀਆ ਚਿੰਨ : ਪ੍ਰੋ. ਬਡੂੰਗਰ ਪਟਿਆਲਾ, 29 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਚਕੁਲਾ ਵਿੱਚ ਦੇਹਰਾਦੂਨ ਨਾਲ ਸੰਬੰਧਿਤ ਇੱਕ ਪਰਿਵਾਰ ਦੇ 7 ਮੈਂਬਰਾਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਦਰਦਨਾਕ ਘਟਨਾ ਭਾਰਤ ਦੇ ਵਿਕਾਸ ਦੀ ਕਹਾਣੀ ਵੀ ਬਿਆਨ ਕਰਦੀ ਹੈ, ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਦੇਸ਼ ਨੂੰ ਇੱਕ ਵਿਕਸਿਤ ਦੇਸ਼ਾਂ ਵਿੱਚ ਲਿਜਾਉਣ ਦੀਆਂ ਯੋਜਨਾਵਾਂ ਸੱਚਾਈ ਕੋਹਾਂ ਦੂਰ ਹੈ । ਉਹਨਾਂ ਕਿਹਾ ਕਿ ਦੇਸ਼ ਨੂੰ ਤਰੱਕੀ ਦੇ ਰਾਹ ਤੇ ਜਾਣ ਤੇ ਖੁਸ਼ਹਾਲ ਬਨਣ ਵਿੱਚ ਸਮਾਂ ਲੱਗੇਗਾ,, ਕਿਉਂਕਿ ਇਸ ਦੇਸ਼ ਦੇ ਲੋਕ ਜਿੱਥੇ ਵੱਡੀ ਪੱਧਰ ਤੇ ਭੁੱਖਮਰੀ ਦਾ ਸ਼ਿਕਾਰ ਹਨ, ਉੱਥੇ ਹੀ ਆਰਥਿਕ ਮੰਦਹਾਲੀਆ ਕਾਰਨ ਕਰਜ਼ੇ ਦੇ ਬੋਝ ਹੇਠਾਂ ਆ ਕੇ ਆਪਣੀਆਂ ਜਾਨਾਂ ਗਵਾ ਰਹੇ ਹਨ । ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ ਵੱਡੇ ਪੱਧਰ ਤੇ ਯਤਨ ਕਰਨ ਦੀ ਲੋੜ ਹੈ, ਉਨ੍ਹਾਂ ਕਿਹਾ ਕਿ ਅਜਿਹੀਆਂ ਦਰਦਨਾਕ ਘਟਨਾਵਾਂ ਨੂੰ ਰੋਕਣ ਲਈ ਦੇਸ਼ ਵਿੱਚ ਵੱਡੇ ਪੱਧਰ ਤੇ ਆਰਥਿਕ ਮੰਦਹਾਲੀਆਂ ਨੂੰ ਦੂਰ ਕਰਨ ਦੇ ਮਨੋਰਥ ਨਾਲ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਹੈ ਤਾਂ ਜੋ ਮੂੜ ਦੇਸ਼ ਦੀ ਜਨਤਾ ਨੂੰ ਦਰਦਨਾਕ ਘਟਨਾਵਾਂ ਨਾ ਵਾਪਰਨ । ਉਹਨਾਂ ਕਿਹਾ ਕਿ ਇੱਕ ਪਾਸੇ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਸੰਘਰਸ਼ ਕਰਦਾ ਹੋਇਆ ਜਿੱਥੇ ਸੜਕਾਂ ਤੇ ਰੁਲ ਰਿਹਾ ਹੈ ਉੱਥੇ ਹੀ ਕਈ ਕਿਸਾਨ ਸੰਘਰਸ਼ਾਂ ਵਿੱਚ ਜਾਨਾ ਗਵਾ ਚੁੱਕੇ ਹਨ, ਤੇ ਨਾਲ ਹੀ ਦੇਸ਼ ਦੇ ਨੌਜਵਾਨ ਵੀ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਹੋਣ ਕਾਰਨ ਨਿਰਾਸ਼ਾ ਦੇ ਆਲਮ ਵਿੱਚੋਂ ਗੁਜਰਨ ਲਈ ਮਜਬੂਰ ਹੋ ਰਹੇ ਹਨ ਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਦੇਸ਼ ਲਈ ਮੁਢਲੀਆਂ ਲੋੜਾਂ ਜੋ ਸਭ ਤੋਂ ਪਹਿਲਾਂ ਕੁੱਲੀ ਗੁੱਲੀ ਜੁੱਲੀ ਮੁਹਈਆ ਕਰਵਾਉਣ ਦੀ ਲੋੜ ਹੈ, ਤਾਂ ਜੋ ਇਸ ਸੁਪਨਿਆਂ ਦੇ ਵਿਕਸਿਤ ਦੇਸ਼ ਵਿੱਚ ਲੋਕ ਆਪਣਾ ਨਿਰਵਾਹ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚੰਗੀ ਤਰ੍ਹਾਂ ਬਸਰ ਕਰ ਸਕਣ।

Related Post