
ਜ਼ਿਲ੍ਹਾ ਪਟਿਆਲਾ ਵਿੱਚ 47 ਨੈਸਨਲ ਲੋਕ ਅਦਾਲਤ ਬੈਂਚਾਂ ਵਿੱਚ ਕੇਸਾਂ ਦੀ ਸੁਣਵਾਈ ਕੀਤੀ ਗਈ
- by Jasbeer Singh
- May 25, 2025

ਜ਼ਿਲ੍ਹਾ ਪਟਿਆਲਾ ਵਿੱਚ 47 ਨੈਸਨਲ ਲੋਕ ਅਦਾਲਤ ਬੈਂਚਾਂ ਵਿੱਚ ਕੇਸਾਂ ਦੀ ਸੁਣਵਾਈ ਕੀਤੀ ਗਈ ਪਟਿਆਲਾ 25 ਮਈ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਪਰਸਨ ਰੁਪਿੰਦਰਜੀਤ ਚਾਹਲ, ., ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਯੋਗ ਅਗਵਾਈ ਅਤੇ ਸ੍ਰੀ ਮੁਨੀਸ਼ ਅਰੋੜਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਪਟਿਆਲਾ ਦੀ ਨਿਗਰਾਨੀ ਹੇਠ ਹਰ ਕਿਸਮ ਦੇ ਕੇਸਾਂ (ਨਾਨ ਕੰਪਾਊਂਡੇਬਲ ਕ੍ਰਿਮੀਨਲ ਕੇਸਾਂ ਨੂੰ ਛੱਡ ਕੇ) ਸਬੰਧੀ ਨੈਸ਼ਨਲ ਲੋਕ ਅਦਾਲਤ ਮਿਤੀ 24.5.2025 ਨੂੰ ਜ਼ਿਲ੍ਹਾ ਪਟਿਆਲਾ ਵਿਖੇ ਲਗਾਈ ਗਈ। ਇਸ ਮੌਕੇ ਤੇ ਜ਼ਿਲ੍ਹਾ ਪਟਿਆਲਾ ਵਿੱਚ 47 ਬੈਂਚਾਂ (28 ਪਟਿਆਲਾ ਵਿੱਚ, 06 ਰਾਜਪੁਰਾ ਵਿੱਚ, 05 ਨਾਭਾ ਵਿੱਚ ਅਤੇ 06 ਸਮਾਣਾ ਵਿੱਚ ) ਦਾ ਗਠਨ ਕੀਤਾ ਗਿਆ । ਇੰਤਕਾਲ ਅਤੇ ਵੰਡ ਆਦਿ ਨਾਲ ਸਬੰਧਤ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪਟਿਆਲਾ ਦੀ ਮਾਲ ਅਦਾਲਤ ਵਿੱਚ ਵੀ 01 ਬੈਂਚ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਿਆਹੁਤਾ ਝਗੜਿਆਂ ਦੇ ਕੇਸ ਦਰਜ ਹੋਣ ਤੋਂ ਪਹਿਲਾਂ ਆਪਸੀ ਸਮਝੌਤੇ ਰਾਹੀਂ ਕੇਸਾਂ ਦਾ ਨਿਪਟਾਰਾ ਕਰਨ ਲਈ ਵੂਮੈਨ ਸੈੱਲ, ਪਟਿਆਲਾ ਵਿਖੇ 01 ਬੈਂਚ ਦਾ ਗਠਨ ਵੀ ਕੀਤਾ ਗਿਆ। ਇਸ ਤਰ੍ਹਾਂ ਜ਼ਿਲ੍ਹਾ ਪਟਿਆਲਾ ਵਿੱਚ 47 ਨੈਸਨਲ ਲੋਕ ਅਦਾਲਤ ਬੈਂਚਾਂ ਵਿੱਚ ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਅਧੀਨ ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਕੁੱਲ 25059 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ 695084334/- ਰੁਪਏ ਦੇ ਅਵਾਰਡ ਪਾਸ ਕੀਤੇ ਗਏ । ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਰੁਪਿੰਦਰਜੀਤ ਚਾਹਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਮੈਡਮ ਅਮਨਦੀਪ ਕੰਬੋਜ, ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਨਾਲ ਇਸ ਨੈਸ਼ਨਲ ਲੋਕ ਅਦਾਲਤ ਦੇ ਬੈਂਚਾਂ ਦਾ ਦੌਰਾ ਕੀਤਾ ਅਤੇ ਧਿਰਾਂ ਨੂੰ ਆਪੋ-ਆਪਣੇ ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਅਮਨਦੀਪ ਕੰਬੋਜ਼, ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਲੋਕ ਅਦਾਲਤਾਂ ਦੇ ਬਹੁਤ ਸਾਰੇ ਫਾਇਦਿਆਂ ਬਾਰੇ ਚਾਨਣਾ ਪਾਇਆ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਲੋਕ ਅਦਾਲਤ ਵਿੱਚ ਕੇਸ ਦਾ ਨਿਪਟਾਰਾ ਹੋ ਜਾਣ ਤੋਂ ਬਾਅਦ, ਇਸਦਾ ਫੈਸਲਾ ਅੰਤਿਮ ਬਣ ਜਾਂਦਾ ਹੈ ਅਤੇ ਇਸਦੀ ਅਪੀਲ ਨਹੀਂ ਕੀਤੀ ਜਾ ਸਕਦੀ । ਇਸ ਤੋਂ ਇਲਾਵਾ, ਪਾਰਟੀਆਂ ਦੁਆਰਾ ਪਹਿਲਾਂ ਅਦਾ ਕੀਤੀ ਕੋਈ ਵੀ ਅਦਾਲਤੀ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਇਹ ਪ੍ਰਕਿਰਿਆ ਸ਼ਾਮਲ ਧਿਰਾਂ ਦੀਆਂ ਆਪਸੀ ਸਹਿਮਤੀ ਵਾਲੀਆਂ ਸ਼ਰਤਾਂ ਦੇ ਅਨੁਸਾਰ, ਝਗੜਿਆਂ ਦੇ ਤੇਜ਼ੀ ਨਾਲ ਹੱਲ ਨੂੰ ਯਕੀਨੀ ਬਣਾਉਂਦੀ ਹੈ, ਜਿਸ ਨਾਲ ਸਾਰਿਆਂ ਲਈ ਇੱਕ ਲਾਹੇਵੰਦ ਨਤੀਜਾ ਨਿਕਲਦਾ ਹੈ । ਲੋਕ ਅਦਾਲਤਾਂ ਦਾ ਮੁੱਢਲਾ ਟੀਚਾ ਸਮਝੌਤੇ ਰਾਹੀਂ ਸੁਖਾਵੇਂ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਅੰਤ ਵਿੱਚ ਸਮੇਂ, ਪੈਸੇ ਦੀ ਬਚੱਤ ਕਰਨਾ ਅਤੇ ਝਗੜੇ ਵਾਲੀਆਂ ਧਿਰਾਂ ਵਿਚਕਾਰ ਨਿੱਜੀ ਦੁਸ਼ਮਣੀ ਨੂੰ ਘਟਾਉਣਾ ਹੈ । ਇਸ ਨੈਸ਼ਨਲ ਲੋਕ ਅਦਾਲਤ ਦੀ ਮਹੱਤਵਪੂਰਨ ਵਿਸ਼ੇਸ਼ਤਾ 372 ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸਾਂ ਦਾ ਨਿਪਟਾਰਾ ਕਰਨਾ ਸੀ, ਇਸ ਦੇ ਨਾਲ ਹੀ ਮੈਡਮ ਅੰਜਨਾ ਵਧੀਕ ਜਿਲ੍ਹਾ ਅਤੇ ਸੈਸ਼ਨ ਜਜ, ਪਟਿਆਲਾ ਦੀ ਅਦਾਲਤ ਵਿੱਚ 30,39,09,114/- ਰੁਪਏ ਦੇ 06 ਮਾਮਲੇ ਪੈਂਡਿੰਗ ਸਨ। ਇਸ ਨੈਸ਼ਨਲ ਲੋਕ ਅਦਾਲਤ ਦੇ ਪਰੀਜਾਇਡਿਗ ਅਫਸਰ ਅਤੇ ਮੈਬਰ ਸਾਹਿਬਾਨ ਦੀਆਂ ਕੋਸ਼ਿਸ਼ਾ ਅਤੇ ਦਖਲ ਨਾਲ ਵਿੱਚ ਪਾਰਟੀਆਂ ਵਿਚਕਾਰ ਝਗੜੇ ਨੂੰ ਆਪਸੀ ਸਹਿਮਤੀ ਨਾਲ ਹਲ ਕਰਵਾ ਦਿਤਾ ਗਿਆ ।
Related Post
Popular News
Hot Categories
Subscribe To Our Newsletter
No spam, notifications only about new products, updates.