
ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ । ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ ਅੱਖਾਂ ਦੀਨਿਯਮਿਤ ਜਾ
- by Jasbeer Singh
- March 13, 2025

ਕਾਲਾ ਮੋਤੀਆ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਣਾਂ ਵਿਚੋਂ ਇੱਕ ਹੈ । ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜ ਅੱਖਾਂ ਦੀਨਿਯਮਿਤ ਜਾਂਚ ਯਕੀਨੀ ਬਣਾਉਣ : ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਪਟਿਆਲਾ 11 ਮਾਰਚ : ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਾਰੇ ਸਰਕਾਰੀ ਸੰਸਥਾਵਾਂ ਵਿੱਚ ਵਿਸ਼ਵ ਗਲੋਕੋਮਾ ਹਫਤਾ ਮਨਾਇਆ ਜਾ ਰਿਹਾ ਹੈ । ਕਾਲਾ ਮੋਤੀਆ ਬਿਮਾਰੀ ਦੇ ਕਾਰਣ, ਲੱਛਣ ਅਤੇ ਇਲਾਜ ਸਬੰਧੀ ਜਾਗਰੂਕਤਾ ਹਫਤਾ 9 ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਇਸ ਦੀਵਿਸ਼ੇਸ਼ ਜਾਂਚ ਲਈ ਜਿਲ੍ਹਾ ਅਤੇ ਸਬ-ਡਵੀਜਨ ਹਸਪਤਾਲਾ ਵਿੱਚ ਵਿਸ਼ੇਸ਼ ਕੈੰਪ ਲਗਾਏ ਜਾ ਰਹੇ ਹਨ ਇਸ ਵਿਸ਼ੈਸ਼ ਹਫਤੇਦੋਰਾਨ ਲੋਕਾਂ ਨੂੰ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਭਾਰਤ ਵਿੱਚ ਗਲੋਕੋਮਾ ਸਥਾਈਨੇਤਰਹੀਣਤਾ ਦੇ ਮੁੱਖ ਕਾਰਨਾ ਵਿੱਚੋਂ ਇੱਕ ਅਹਿਮ ਕਾਰਨ ਹੈ ਅਤੇ ਸ਼ੂਗਰ, ਬਲੱਡ ਪ੍ਰੈੱਸ਼ਰ ਦੇ ਮਰੀਜਾਂ ਨੂੰ ਅੱਖਾਂ ਦੀਨਿਯਮਿਤ ਜਾਂਚ ਕਰਵਾਉਣੀ ਚਾਹੀਦੀ ਹੈ, ਇਹ ਗੱਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਸੀ. ਐਚ. ਸੀ. ਤ੍ਰਿਪੜੀ ਵਿਖੇ ਆਮ ਲੋਕਾਂ ਨੁੰ ਬਿਮਾਰੀ ਪ੍ਰਤੀ ਜਾਗਰੁਕ ਕਰਨ ਲਈ ਜਾਣਕਾਰੀ ਦਿੰਦਿਆ ਹੋਏ ਕਹੀ । ਉਹਨਾਂ ਨੇ ਕਿਹਾ ਕਿ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਲਗਣ ਤੇ ਇਲਾਜ ਸਫਲ ਤਰੀਕੇ ਨਾਲ ਹੋ ਸਕਦਾ ਹੈ । ਉੁਹਨਾਂ ਕਿਹਾ ਕਿਜੇਕਰ ਕੋਈ ਸ਼ੂਗਰ, ਬਲੱਡ ਪ੍ਰੈੱਸ਼ਰ, ਅਲਰਜੀ, ਦਮਾ, ਚਮੜੀ ਰੋਗਾਂ ਨਾਲ ਪੀੜਤ ਮਰੀਜ ਸਟੀਰਾਇਡ ਦੀ ਵਰਤੋਂਕਰਦਾ ਹੈ ਤਾਂ ਅਜਿਹੇ ਵਿਅਕਤੀ ਨੂੰ ਕਾਲਾ ਮੋਤੀਆਂ ਹੋਣ ਦੀ ਜਿਆਦਾ ਸੰਭਾਵਨਾ ਹੁੰਦੀ ਹੈ, ਇਸ ਲਈ ਅਜਿਹੇ ਲੋਕਾਂ ਨੁੰਆਪਣੀਆ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣੀ ਜਰੂਰੀ ਹੈ । ਸੀਨੀਅਰ ਮੈਡੀਕਲ ਅਫਸਰ ਡਾ. ਮੋਨਿਕਾ ਖਰਬੰਦਾ ਨੇ ਕਿਹਾਕਿ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਵਾਰ ਵਾਰ ਬਦਲਣਾ, ਪ੍ਰਕਾਸ਼ ਦੇਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਦੇ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦੇ ਖੇਤਰ ਦਾ ਸੀਮਿਤ ਹੋਣਾ ਕਾਲੇ ਮੋਤੀਏ ਦੇ ਲੱਛਣ ਹਨ । ਅਜਿਹੇ ਲੱਛਣ/ਚਿੰਨ੍ਹ ਦਿਖਾਈ ਦੇਣ ਤੇ ਆਪਣੀਆਂ ਅੱਖਾਂ ਦਾ ਦਬਾਅ ਚੈੱਕਕਰਵਾਉਣਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਤੋਂ ਸਮੇਂ ਸਿਰ ਬਚਿਆ ਜਾ ਸਕੇ । ਇਸ ਮੌਕੇ ਗਲੋਕੋਮਾ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ ।