post

Jasbeer Singh

(Chief Editor)

Punjab

ਸੀ. ਬੀ. ਆਈ. ਵੱਲੋਂ ਡੀ. ਆਈ. ਜੀ. ਰੋਪੜ ਰੇਂਜ ਗ੍ਰਿਫ਼ਤਾਰ

post-img

ਸੀ. ਬੀ. ਆਈ. ਵੱਲੋਂ ਡੀ. ਆਈ. ਜੀ. ਰੋਪੜ ਰੇਂਜ ਗ੍ਰਿਫ਼ਤਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜ੍ਹੇ ਗਏ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਚੰਡੀਗੜ੍ਹ, 16 ਅਕਤੂਬਰ 2025 : ਸੀ. ਬੀ. ਆਈ. ਦੀ ਟੀਮ ਨੇ ਅੱਜ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਦਫ਼ਤਰ 'ਤੇ ਛਾਪਾ ਮਾਰਿਆ । ਮਿਲੀ ਜਾਣਕਾਰੀ ਅਨੁਸਾਰ, ਸੀਬੀਆਈ ਨੇ ਰਿਸ਼ਵਤ ਦੇ ਮਾਮਲੇ ਵਿੱਚ ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਹੈ । ਰੰਗੇ ਹੱਥੀਂ ਰਿਸ਼ਵਤ ਲੈਂਦਿਆਂ ਕੀਤਾ ਗਿਆ ਹੈ ਗ੍ਰਿਫ਼ਤਾਰ ਸੂਤਰਾਂ ਅਨੁਸਾਰ ਉਨ੍ਹਾਂ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ । ਹਾਲਾਂਕਿ, ਇਸ ਮਾਮਲੇ ਨੂੰ ਲੈ ਕੇ ਕਿੰਨੀ ਰਿਸ਼ਵਤ ਲਈ ਗਈ, ਇਸ ਬਾਰੇ ਅਧਿਕਾਰੀਆਂ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ । ਸੂਤਰ ਦੱਸਦੇ ਹਨ ਕਿ ਸੀਬੀਆਈ ਨੇ ਟਰੈਪ ਲਗਾ ਕੇ (ਜਾਲ ਵਿਛਾ ਕੇ) ਡੀਆਈਜੀ ਹਰਚਰਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ।

Related Post