ਸੀ. ਬੀ. ਆਈ. ਨੇ ਹੈਡ ਕਾਂਸਟੇਬਲ ਨੂੰ ਕੀਤਾ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ
- by Jasbeer Singh
- April 22, 2026
ਸੀ. ਬੀ. ਆਈ. ਨੇ ਹੈਡ ਕਾਂਸਟੇਬਲ ਨੂੰ ਕੀਤਾ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ ਨਵੀਂ ਦਿੱਲੀ, 22 ਅਪ੍ਰੈਲ 2026 : ਭਾਰਤ ਦੇੇਸ਼ ਦੀ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. ਵਲੋਂ ਦਿੱਲੀ ਪੁਲਸ ਦੇ ਹੈਡ ਕਾਂਸਟੇਬਲ ਨੂੰ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੇ ਦਿੱਲੀ ਪੁਲਸ ਦੇ ਐਂਟੀ ਨਾਰਕੋਟਿਕ ਸੈੱਲ ਦਵਾਰਕਾ ਵਿਖੇ ਤਾਇਨਾਤ ਮੁਲਜ਼ਮ ਹੈੱਡ ਕਾਂਸਟੇਬਲ ਅਜੇ ਨੂੰ ਸਿ਼ਕਾਇਤਕਰਤਾ ਤੋਂ 2 ਲੱਖ ਰੁਪਏ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਕੀ ਕਾਰਨ ਸੀ ਰਿਸ਼ਵਤ ਮੰਗਣ ਦਾ ਜਾਣਕਾਰੀ ਮੁਤਾਬਕ ਹੈੱਡ ਕਾਂਸਟੇਬਲ ਅਤੇ ਹੋਰਾਂ ਨੇ ਸਿ਼ਕਾਇਤਕਰਤਾ ਨੂੰ ਕਿਸੇ ਕੇਸ ਵਿੱਚ ਝੂਠਾ ਨਾ ਫਸਾਉਣ ਬਦਲੇ 15 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ । ਇਹ ਵੀ ਇਲਜ਼ਾਮ ਲਾਇਆ ਗਿਆ ਸੀ ਕਿ ਮੁਲਜ਼ਮ ਹੈੱਡ ਕਾਂਸਟੇਬਲ ਨੇ 21 ਅਪੈ੍ਰਲ 2026 ਤੱਕ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਦੇਣ ਦੇ ਨਿਰਦੇਸ਼ ਦਿੱਤੇ ਸਨ ਤਾਂ ਸੀ. ਬੀ. ਆਈ. ਨੇ 21 ਅਪੈ੍ਰਲ ਨੂੰ ਜਾਲ ਵਿਛਾਇਆ ਅਤੇ ਦਿੱਲੀ ਪੁਲਸ ਦੇ ਐਂਟੀ ਨਾਰਕੋਟਿਕ ਸੈੱਲ (ਦਵਾਰਕਾ) ਦੇ ਹੈੱਡ ਕਾਂਸਟੇਬਲ ਨੂੰ ਸਿ਼ਕਾਇਤਕਰਤਾ ਤੋਂ ਕੁੱਲ 15 ਲੱਖ ਰੁਪਏ ਦੀ ਰਿਸ਼ਵਤ ਵਿੱਚੋਂ 2 ਲੱਖ ਰੁਪਏ ਦੀ ਅਦਾਇਗੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਇਸ ਤੋਂ ਇਲਾਵਾ ਦਫ਼ਤਰ ਦੀ ਤਲਾਸ਼ੀ ਦੌਰਾਨ 48.87 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ । ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
